Mon, Dec 22, 2025
Whatsapp

ਪੰਜਾਬ ਦੇ ਇਨ੍ਹਾਂ 2 ਹਲਕਿਆਂ ਤੋਂ ਕਾਂਗਰਸ ਆਗੂ ਅਤੇ ਵਰਕਰਜ਼ ਅਕਾਲੀ ਦਲ 'ਚ ਸ਼ਾਮਿਲ

Reported by:  PTC News Desk  Edited by:  Jasmeet Singh -- February 08th 2022 03:38 PM -- Updated: February 08th 2022 03:41 PM
ਪੰਜਾਬ ਦੇ ਇਨ੍ਹਾਂ 2 ਹਲਕਿਆਂ ਤੋਂ ਕਾਂਗਰਸ ਆਗੂ ਅਤੇ ਵਰਕਰਜ਼ ਅਕਾਲੀ ਦਲ 'ਚ ਸ਼ਾਮਿਲ

ਪੰਜਾਬ ਦੇ ਇਨ੍ਹਾਂ 2 ਹਲਕਿਆਂ ਤੋਂ ਕਾਂਗਰਸ ਆਗੂ ਅਤੇ ਵਰਕਰਜ਼ ਅਕਾਲੀ ਦਲ 'ਚ ਸ਼ਾਮਿਲ

ਚੰਡੀਗੜ੍ਹ: ਜਿਵੇਂ ਜਿਵੇਂ ਪੰਜਾਬ ਵਿਚ ਚੋਣ ਅਖਾੜਾ ਭਖਦਾ ਜਾ ਰਿਹਾ ਹੈ ਉਵੇਂ ਹੀ ਕਈ ਸਿਆਸੀ ਪਾਰਟੀਆਂ ਦੇ ਆਗੂ ਆਪਣੀਆਂ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚਲਦਿਆਂ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ 'ਚ ਉਮੀਦਵਾਰ ਬੀਬਾ ਗ਼ਨੀਵ ਕੌਰ ਮਜੀਠੀਆ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕੇ ਮਜੀਠਾ ਦੇ ਪਿੰਡ ਨਾਗ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਅਤੇ ਉਨ੍ਹਾਂ ਦੇ ਭਰਾ ਇਕਬਾਲ ਸਿੰਘ ਆਪਣੇ ਪਰਿਵਾਰਾਂ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਹ ਵੀ ਪੜ੍ਹੋ: UP Election 2022: BJP ਵੱਲੋਂ ਮੈਨੀਫੈਸਟੋ ਜਾਰੀ, ਕਿਸਾਨਾਂ ਨੂੰ ਮੁਫਤ ਬਿਜਲੀ ਸਮੇਤ ਕੀਤੇ ਇਹ ਵਾਅਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਅਤੇ ਇਕਬਾਲ ਸਿੰਘ ਨੇ ਦੱਸਿਆ ਕੀ ਆਪਾਂ ਸ਼ੁਰੂ ਤੋਂ ਹੀ ਕਾਂਗਰਸੀ ਸੀ ਤੇ ਹੁਣ ਅਸੀਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਪਰਿਵਾਰਾਂ ਅਤੇ ਵਰਕਰਾਂ ਸਮੇਤ ਸ਼ਾਮਲ ਹੋ ਗਏ ਹਾਂ ਜਿਸ ਦਾ ਮੁੱਖ ਕਾਰਨ ਕਾਂਗਰਸ ਹਾਈ ਕਮਾਂਡ ਵੱਲੋਂ ਬਿਨਾਂ ਸੋਚੇ ਸਮਝੇ ਟਿਕਟਾਂ ਦੀ ਵੰਡ ਕੀਤੀ ਗਈ ਉਸ ਨੂੰ ਮੁੱਖ ਰੱਖਦੇ ਹੋਇਆ। ਉਨ੍ਹਾਂ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜੋ ਵਿਕਾਸ ਹੋਇਆ ਹੈ ਉਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਉਨ੍ਹਾਂ ਅੱਗੇ ਕਿਹਾ ਕਿ ਖਾਸ ਕਰਕੇ ਬਿਕਰਮ ਮਜੀਠੀਆ ਨੂੰ ਵਿਸ਼ਵਾਸ਼ ਦੇਵਾਂਉਦੇ ਹਾਂ ਕਿ ਜੇ ਅਸੀਂ ਪਹਿਲਾਂ ਕਾਂਗਰਸ ਦੇ ਨਾਲ ਸੀ ਹੁਣ ਅਸੀਂ ਪੱਕੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕਰਾਂਗੇ। ਇਸੀ ਦੇ ਨਾਲ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੈਦੋਂ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਇਸ ਉਪਰੰਤ ਪਾਰਟੀ ਵਿੱਚ ਜੀ ਆਇਆਂ ਆਖਦੇ ਹੋਏ ਹਲਕਾ ਪੱਟੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਪਿੰਡ ਸੈਦੋਂ ਵਿਖੇ 30 ਪਰਿਵਾਰਾਂ ਨੇ ਸਾਬਕਾ ਸਰਪੰਚ ਦਿਲਬਾਗ ਸਿੰਘ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ ਜਿਨ੍ਹਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਬਣਦਾ ਮਾਣ ਸਨਮਾਣ ਇਨ੍ਹਾਂ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਇਸ ਉਪਰੰਤ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ: ਸੰਯੁਕਤ ਸਮਾਜ ਮੋਰਚਾ (ਐੱਸਐੱਸਐੱਮ) ਨੇ ਜਾਰੀ ਕੀਤਾ ਇਕਰਾਰਨਾਮਾ - ਮਜੀਠਾ ਤੋਂ ਰਿਪੋਰਟਰ ਸੁਨੀਲ ਦੇਵਗਨ ਅਤੇ ਪੱਟੀ ਤੋਂ ਰਿਪੋਰਟਰ ਬਲਜੀਤ ਸਿੰਘ ਦੇ ਸਹਿਯੋਗ ਨਾਲ -PTC News


Top News view more...

Latest News view more...

PTC NETWORK
PTC NETWORK