ਕਾਂਗਰਸ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਹੋਏ ਅਵਾਰਾ ਪਸ਼ੂਆਂ ਦਾ ਸ਼ਿਕਾਰ
ਕਾਂਗਰਸ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਹੋਏ ਅਵਾਰਾ ਪਸ਼ੂਆਂ ਦਾ ਸ਼ਿਕਾਰ:ਪੰਜਾਬ ਕਾਂਗਰਸ਼ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਅਵਾਰਾ ਪਸ਼ੂਆਂ ਦਾ ਸ਼ਿਕਾਰ ਹੋਏ ਹਨ।ਸਿੱਧੂ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੀ ਤਰਜ਼ 'ਤੇ ਮੰਦਿਰ ਦੁਰਗਿਆਨਾ ਤੀਰਥ ਸੁੰਦਰੀਕਰਨ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਨ ਗਏ ਸਨ। ਸਿੱਧੂ ਦੇ ਉੱਪਰ ਅਵਾਰਾ ਬਲਦ ਨੇ ਹਮਲਾ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਜਦ ਨਵਜੋਤ ਸਿੰਘ ਸਿੱਧੂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਬਲਦ ਨੇ ਧੱਕਾ ਮਾਰਿਆ ਹੈ। -PTCNews