Thu, Apr 25, 2024
Whatsapp

ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

Written by  Shanker Badra -- January 25th 2019 03:34 PM
ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ:ਚੰਡੀਗੜ੍ਹ : ਪਿਛਲੇ ਦਿਨੀਂ ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੱਕ ਬੁਲਾਰੇ ਨੇ ਦਿੱਤੀ ਹੈ।ਅੱਜ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਰੱਖੀ ਮੀਟਿੰਗ ਵਿਚ ਕੁਲਬੀਰ ਸਿੰਘ ਜ਼ੀਰਾ ਵੀ ਸ਼ਾਮਿਲ ਹੋਏ ਸਨ।ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਮੁਢਲੀ ਮੈਂਬਰਸ਼ਿਪ ਬਹਾਲ ਕਰ ਦਿਤੀ ਹੈ। [caption id="attachment_245771" align="aligncenter" width="300"]Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ[/caption] ਇਸ ਦੌਰਾਨ ਜ਼ੀਰਾ ਨੇ ਅਪਣੀ ਬਹਾਲੀ ਮਗਰੋਂ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈਜੀ ਮੁਖਵਿੰਦਰ ਸਿੰਘ ਛੀਨਾ ਖਿਲਾਫ਼ ਪੜਤਾਲ ਦੇ ਹੁਕਮ ਦੇ ਦਿਤੇ ਹਨ। [caption id="attachment_245768" align="aligncenter" width="300"]Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ[/caption] ਦੱਸ ਦਈਏ ਕਿ 12 ਜਨਵਰੀ ਨੂੰ ਫਿਰੋਜ਼ਪੁਰ ਵਿਚ ਪੰਜਾਬ ਸਰਕਾਰ ਵਲੋਂ ਪੰਚਾਂ ਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿਚ ਹੀ ਸਮਾਗਮ ਦਾ ਬਾਈਕਾਟ ਕਰ ਕੇ ਉੱਥੋਂ ਚਲੇ ਗਏ ਸੀ। [caption id="attachment_245769" align="aligncenter" width="300"]Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ[/caption] ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਦੋਸ਼ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿਚ ਨਾਕਾਮ ਹੈ।ਜ਼ੀਰਾ ਨੇ ਫਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ 'ਤੇ ਗੰਭੀਰ ਇਲਜ਼ਾਮ ਵੀ ਲਾਏ ਸਨ, ਜਿਸ ਦੀ ਜਾਂਚ ਲਈ ਉਨ੍ਹਾਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ।ਪਾਰਟੀ ਨੇ ਜ਼ੀਰਾ ਦੀ ਹਰਕਤ 'ਤੇ ਸਬਕ ਸਿਖਾਉਣ ਲਈ ਪਾਰਟੀ 'ਚੋਂ ਮੁਅੱਤਲ ਕਰ ਦਿਤਾ ਸੀ, ਜਿਸ ਨੂੰ ਹੁਣ ਮੁੜ ਬਹਾਲ ਕਰ ਦਿਤਾ ਹੈ। -PTCNews


Top News view more...

Latest News view more...