ਮੁੱਖ ਖਬਰਾਂ

ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, ਪ੍ਰਸਤਾਵ 'ਤੇ ਚਰਚਾ ਜਾਰੀ

By Shanker Badra -- March 10, 2021 1:30 pm

ਚੰਡੀਗੜ੍ਹ : ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਬੀਜੇਪੀ ਤੇ ਜੇਜੇਪੀ ਗੱਠਜੋੜ ਸਰਕਾਰ ਉੱਪਰ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਖੱਟਰ ਸਰਕਾਰ ਨੂੰ ਅੱਜ ਵਿਧਾਨ ਸਭਾ ਵਿੱਚ ਅਵਿਸ਼ਵਾਸ਼ ਪ੍ਰਸਤਾਵ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਦਨ ਵਿੱਚ ਅੱਜ ਸਵੇਰੇ 11 ਵਜੇ ਪ੍ਰਸਤਾਵ 'ਤੇ ਚਰਚਾ ਸ਼ੁਰੂ ਹੋਈ ਸੀ, ਜੋ ਇੱਕ ਘੰਟਾ ਹੋਰ ਚੱਲੇਗੀ। ਸਦਨ ਵਿੱਚ ਵਿਚਾਰ ਵਟਾਂਦਰੇ ਤੋਂ ਬਾਅਦ ਪ੍ਰਸਤਾਵ 'ਤੇ ਵੋਟਿੰਗ ਹੋਵੇਗੀ।

Congress moves no-confidence motion against Haryana govt ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, ਪ੍ਰਸਤਾਵ 'ਤੇ ਚਰਚਾ ਜਾਰੀ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ। ਹੁਣ ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ। ਸਪੀਕਰ ਵੱਲੋਂ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਸੀ ,ਜੋ ਹੁਣ ਵਧਾ ਦਿੱਤਾ ਗਿਆ। ਇਸ ਮਗਰੋਂ ਵੋਟਿੰਗ ਕਰਵਾਈ ਕੀਤੀ ਜਾਵੇਗੀ।

Congress moves no-confidence motion against Haryana govt ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, ਪ੍ਰਸਤਾਵ 'ਤੇ ਚਰਚਾ ਜਾਰੀ

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੇ ਕਰਕੇ ਹਰਿਆਣਾ ਸਰਕਾਰ ਲਈ ਪ੍ਰੀਖਿਆ ਦੀ ਘੜੀ ਹੈ। ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ ਹਨ ਪਰ ਫਿਲਹਾਲ 88 ਵਿਧਾਇਕ ਹਨ। ਇਸ ਵੇਲੇ ਬੀਜੇਪੀ ਕੋਲ 40 ਸੀਟਾਂ, ਜੇਜੇਪੀ ਕੋਲ 10 ਸੀਟਾਂ ਤੇ ਕਾਂਗਰਸ ਕੋਲ 30 ਸੀਟਾਂ ਹਨ। 7 ਅਜ਼ਾਦ ਉਮੀਦਵਾਰਾਂ 'ਚੋਂ 5 ਦੀ ਬੀਜੇਪੀ ਨੂੰ ਹਮਾਇਤ ਹੈ। ਹਰਿਆਣਾ ਲੋਕ ਹਿੱਤ ਪਾਰਟੀ ਦੀ ਵੀ ਸਰਕਾਰ ਨੂੰ ਹਮਾਇਤ ਹੈ।

Congress moves no-confidence motion against Haryana govt ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼, ਪ੍ਰਸਤਾਵ 'ਤੇ ਚਰਚਾ ਜਾਰੀ

ਇਸ ਦੌਰਾਨ ਰਾਜ ਵਿੱਚ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ। ਕਾਂਗਰਸ ਨੇ ਕਿਸਾਨੀ ਅੰਦੋਲਨ ਕਾਰਨ ਬੇਭਰੋਸਗੀ ਪ੍ਰਸਤਾਵ ਦਾ ਐਲਾਨ ਕਰਦਿਆਂ ਅਪਣੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰ ਦਿੱਤਾ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਬੀਜੇਪੀ ਤੇ ਜੇਜੇਪੀਨੇ ਬੇਭਰੋਸਗੀ ਮਤੇ 'ਤੇ ਹੋਣ ਵਾਲੀ ਵੋਟਿੰਗ ਵਿੱਚ ਵ੍ਹਿਪ ਜਾਰੀ ਕਰਕੇ ਸਾਰੇ ਵਿਧਾਇਕਾਂ ਨੂੰ ਸਰਕਾਰ ਦੀ ਹਮਾਇਤ 'ਚ ਵੋਟ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
-PTCNews

  • Share