Fri, Apr 26, 2024
Whatsapp

ਅਕਾਲੀ-ਭਾਜਪਾ ਵੱਲੋਂ ਦਿੱਤੀਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ ,ਕਾਂਗਰਸ ਨੂੰ ਲੋਕ ਪਿੰਡਾਂ 'ਚ ਨਹੀਂ ਵੜਨ ਦੇਣਗੇ:ਬੀਬੀ ਜਗੀਰ ਕੌਰ

Written by  Shanker Badra -- September 10th 2018 02:25 PM
ਅਕਾਲੀ-ਭਾਜਪਾ ਵੱਲੋਂ ਦਿੱਤੀਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ ,ਕਾਂਗਰਸ ਨੂੰ ਲੋਕ ਪਿੰਡਾਂ 'ਚ ਨਹੀਂ ਵੜਨ ਦੇਣਗੇ:ਬੀਬੀ ਜਗੀਰ ਕੌਰ

ਅਕਾਲੀ-ਭਾਜਪਾ ਵੱਲੋਂ ਦਿੱਤੀਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ ,ਕਾਂਗਰਸ ਨੂੰ ਲੋਕ ਪਿੰਡਾਂ 'ਚ ਨਹੀਂ ਵੜਨ ਦੇਣਗੇ:ਬੀਬੀ ਜਗੀਰ ਕੌਰ

ਅਕਾਲੀ-ਭਾਜਪਾ ਵੱਲੋਂ ਦਿੱਤੀਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ ,ਕਾਂਗਰਸ ਨੂੰ ਲੋਕ ਪਿੰਡਾਂ 'ਚ ਨਹੀਂ ਵੜਨ ਦੇਣਗੇ:ਬੀਬੀ ਜਗੀਰ ਕੌਰ:ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬੀਆਂ ਦੀ ਵਿਰੋਧੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਦੀ ਪੂਰਤੀ ਤਾਂ ਕੀ ਕਰਨੀ ਸੀ ਬਲਕਿ ਅਕਾਲੀ-ਭਾਜਪਾ ਗਠਜੋੜ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਬੰਦ ਕਰਕੇ ਰੱਖ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨਾ ਤਾਂ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ ਮਾਫ਼ ਕਰ ਸਕੀ ਹੈ ਅਤੇ ਨਾ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਕਾਗਰਸ ਪਾਰਟੀ ਕਿਸ ਮੂੰਹ ਨਾਲ ਪਿੰਡਾਂ ਵਿੱਚ ਵੋਟਾਂ ਮੰਗਣ ਜਾਵੇਗੀ ਜਦਕਿ ਪਿਛਲੇ ਡੇਢ ਸਾਲ ਤੋਂ ਲੋਕਾਂ ਲਈ ਕੁਝ ਨਹੀ ਕੀਤਾ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਬੰਦ ਕਰਨ ਵਾਲੀ ਕਾਂਗਰਸ ਨੂੰ ਲੋਕ ਹੁਣ ਪਿੰਡਾਂ 'ਚ ਨਹੀਂ ਵੜਨ ਦੇਣਗੇ। -PTCNews


Top News view more...

Latest News view more...