ਮੁੱਖ ਖਬਰਾਂ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕ ਨੂੰ ਲੈ ਕੇ 'ਆਪ' ਸਰਕਾਰ ਘੇਰੀ

By Ravinder Singh -- July 25, 2022 11:13 am -- Updated:July 25, 2022 11:17 am

ਚੰਡੀਗੜ੍ਹ : ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਵੱਲੋਂ ਬਣਾਏ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਯਕੀਨਨ ਦੁਨੀਆ ਭਰ ਦੀਆਂ ਸਰਕਾਰਾਂ ਆਮ ਆਦਮੀ ਪਾਰਟੀ ਮਾਡਲ ਦੀ ਨਕਲ ਕਰਨਾ ਚਾਹੁੰਦੀਆਂ ਹੋਣਗੀਆਂ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕ ਨੂੰ ਲੈ ਕੇ 'ਆਪ' ਸਰਕਾਰ ਘੇਰੀਉਨ੍ਹਾਂ ਨੇ ਕਿਹਾ ਕਿਹਾ 'ਆਪ' ਵੱਲੋਂ ਬਣਾਏ ਜਾ ਰਹੇ ਕਲੀਨਿਕਾਂ ਦੀ ਲਾਗਤ 5 ਲੀਟਰ ਪੇਂਟ, 2 ਪੇਂਟਰ ਅਤੇ ਪਹਿਲਾਂ ਤੋਂ ਬਣੀ ਸਰਕਾਰੀ ਇਮਾਰਤ। ਇਸ ਸਭ ਤੋਂ ਉਪਰ ਪਾਰਟੀ ਦੇ ਨਾਮ ਉਤੇ ਕਲੀਨਿਕ, ਆਮ ਤੌਰ ਉਤੇ ਕਲੀਨਿਕਾਂ ਦਾ ਨਾਮ ਪਿੰਡ ਦੇ ਨਾਮ ਰੱਖਿਆ ਜਾਂਦਾ ਹੈ ਪਰ ਇਸ਼ਤਿਹਾਰ ਦੀ ਭੁੱਖੀ ਸਰਕਾਰ ਵਿੱਚ ਨਹੀਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ਼ਤਿਹਾਰ ਦੀ ਭੁੱਖੀ ਹੈ। ਇਸ ਲਈ ਪਹਿਲਾਂ ਤੋਂ ਤਿਆਰ ਸਰਕਾਰੀ ਇਮਾਰਤਾਂ ਦੀ ਵਰਤੋਂ ਕਰ ਰਹੀ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕ ਨੂੰ ਲੈ ਕੇ 'ਆਪ' ਸਰਕਾਰ ਘੇਰੀਜ਼ਿਕਰਯੋਗ ਹੈ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਹਿਲੀ ਵਾਰ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ 'ਚ ਡਾਕਟਰਾਂ ਲਈ ਵੱਖਰੇ ਕਮਰੇ ਹੋਣ ਦੇ ਨਾਲ-ਨਾਲ ਵੇਟਿੰਗ ਏਰੀਆ ਤੇ ਫਾਰਮੇਸੀ ਵਰਗੀਆਂ ਲੋੜੀਂਦੀਆਂ ਸਹੂਲਤਾਂ ਵੀ ਹੋਣਗੀਆਂ।

ਇਹ ਕਲੀਨਿਕ ਖਾਸ ਤੌਰ 'ਤੇ ਉਨ੍ਹਾਂ ਥਾਵਾਂ 'ਤੇ ਖੋਲ੍ਹੇ ਜਾਣਗੇ ਜਿੱਥੋਂ ਹਸਪਤਾਲ ਦੂਰ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ।


ਇਹ ਵੀ ਪੜ੍ਹੋ : ਪਾਕਿਸਤਾਨ: ਵਾਰਿਸ ਸ਼ਾਹ ਅੰਤਰਰਾਸ਼ਟਰੀ ਪੁਰਸਕਾਰ ਨਾਲ ਡਾ. ਸੁਰਜੀਤ ਪਾਤਰ, ਕਹਾਣੀਕਾਰ ਜਿੰਦਰ ਅਤੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਕੀਤਾ ਸਨਮਾਨਿਤ

  • Share