ਮੁੱਖ ਖਬਰਾਂ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

By Riya Bawa -- January 15, 2022 2:35 pm -- Updated:January 15, 2022 3:11 pm

ਚੰਡੀਗੜ੍ਹ : ਪੰਜਾਬ ਦੀਆਂ ਪਾਰਟੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆਂ ਜਾ ਰਿਹਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਇਨਲ ਕੀਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। 

ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ।

ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੂੰ ਕਾਦੀਆਂ, ਵਿਜੇਇੰਦਰ ਸਿੰਗਲਾ ਸੰਗਰੂਰ, ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ, ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ।

ਵੇਖੋ ਲਿਸਟ---

ਕਾਦੀਆ ਤੋਂ ਪ੍ਰਤਾਪ ਸਿੰਘ ਬਾਜਵਾ
ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ
ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਕਾਦੀਆਂ ਤੋਂ ਪ੍ਰਤਾਪ ਬਾਜਵਾ ਨੂੰ
ਸੰਗਰੂਰ ਤੋਂ ਵਿਜੇਇੰਦਰ ਸਿੰਗਲਾ
ਲਹਿਰਾਗਾਗਾ ਤੋਂ ਬੀਬੀ ਰਾਜਿੰਦਰ ਕੌਰ ਭੱਠਲ
ਮਾਨਸਾ ਤੋਂ ਸਿੱਧੂ ਮੂਸੇਵਾਲਾ
ਜਲੰਧਰ ਕੈਂਟ ਤੋਂ ਪ੍ਰਗਟ ਸਿੰਘ

ਇਹ ਵੀ ਪੜ੍ਹੋ: Youtube 'ਤੇ ਇਸ ਗਾਣੇ ਨੇ ਬਣਾਇਆ ਵਿਸ਼ਵ ਰਿਕਾਰਡ, ਮਿਲੇ 100 ਕਰੋੜ ਵਿਊਜ਼ 

ਮੋਹਾਲੀ ਤੋਂ ਬਲਬੀਰ ਸਿੰਘ ਸਿੱਧੂ
ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ
ਦਾਖਾ ਤੋਂ ਕੈਪਟਨ ਸੰਦੀਪ ਸਿੰਘ
ਮੋਗਾ ਤੋਂ ਮਾਲਵਿਕਾ ਸੂਦ
ਜ਼ੀਰਾ ਤੋਂ ਕੁਲਬੀਰ ਸਿੰਘ ਜ਼ੀਰਾ
ਗਿੱਦੜਬਾਹਾ ਤੋਂ ਰਾਜਾ ਵੜਿੰਗ
ਬਠਿੰਡਾ ਤੋਂਮਨਪ੍ਰੀਤ ਸਿੰਘ ਬਾਦਲ
ਮਲੇਰਕੋਟਲਾ ਤੋਂ ਰਜੀਆ ਸੁਲਤਾਨਾਂ
ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ
ਨਾਭਾ ਐਸ ਸੀ ਤੋਂ ਸਾਧੂ ਸਿੰਘ ਧਰਮਸੋਤ
ਦੀਨਾ ਨਗਰ ਤੋਂ ਅਰੁਣਾ ਚੌਧਰੀ
ਅੰਮ੍ਰਿਤਸਰ ਸੈਂਟਰ ਤੋਂ ਓਮ ਪ੍ਰਕਾਸ਼ ਸੋਨੀ
ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ
ਹਰਿਗੋਬਿੰਦਪੁਰ ਤੋਂ ਮਨਦੀਪ ਸਿੰਘ

 

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:

-PTC News

  • Share