Advertisment

ਪਟਿਆਲਾ ਦੇ ਨੇੜਲੇ ਪਿੰਡ ਪਸਿਆਣਾ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਦਾ ਕਤਲ

author-image
Shanker Badra
Updated On
New Update
ਪਟਿਆਲਾ ਦੇ ਨੇੜਲੇ ਪਿੰਡ ਪਸਿਆਣਾ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਦਾ ਕਤਲ
Advertisment
ਪਟਿਆਲਾ ਦੇ ਨੇੜਲੇ ਪਿੰਡ ਪਸਿਆਣਾ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਦਾ ਕਤਲ:ਪਟਿਆਲਾ : ਪਟਿਆਲਾ ਦੇ ਨੇੜੇ ਪੈਂਦੇ ਪਿੰਡ ਪਸਿਆਣਾ 'ਚ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ (32) ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ਭੁਪਿੰਦਰ ਸਿੰਘ 'ਤੇ ਬੀਤੀ ਰਾਤ ਪਿੰਡ 'ਚ ਹੀ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। publive-image ਇਸ ਦੌਰਾਨ ਸਰਪੰਚ ਭੁਪਿੰਦਰ ਸਿੰਘ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ, ਜਿਸਨੂੰ ਦੇਰ ਰਾਤ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਤੇ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਜਿੱਥ ਉਸ ਨੇ ਦਮ ਤੋੜ ਦਿੱਤਾ ਹੈ। ਫਿਲਹਾਲ ਥਾਣਾ ਪਸਿਆਣਾ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਰਪੰਚ ਭੁਪਿੰਦਰ ਸਿੰਘ 'ਤੇ ਇਹ ਹਮਲਾ ਪੁਰਾਣੀ ਰੰਜਿਸ਼ ਤਹਿਤ ਕੀਤਾ ਗਿਆ ਹੈ ਅਤੇ ਕਰੀਬ ਇਕ ਮਹੀਨਾ ਪਹਿਲਾਂ ਵੀ ਉਸ 'ਤੇ ਜਾਨਲੇਵਾ ਹਮਲਾ ਹੋਇਆ ਸੀ। -PTCNews-
murder-news congress-sarpanch-murder
Advertisment

Stay updated with the latest news headlines.

Follow us:
Advertisment