Fri, Apr 19, 2024
Whatsapp

ਕਾਂਗਰਸੀ ਸਰਪੰਚ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, ਹੋਇਆ ਗੰਭੀਰ ਜ਼ਖਮੀ

Written by  Jashan A -- March 15th 2020 12:54 PM -- Updated: March 15th 2020 12:55 PM
ਕਾਂਗਰਸੀ ਸਰਪੰਚ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, ਹੋਇਆ ਗੰਭੀਰ ਜ਼ਖਮੀ

ਕਾਂਗਰਸੀ ਸਰਪੰਚ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, ਹੋਇਆ ਗੰਭੀਰ ਜ਼ਖਮੀ

ਖਡੂਰ ਸਾਹਿਬ: ਹਲਕਾ ਖਡੂਰ ਸਾਹਿਬ ਦੇ ਪਿੰਡ ਹੰਸਾਵਾਲਾ ਦੇ ਕਾਂਗਰਸੀ ਸਰਪੰਚ ਤੇ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। firingਸੂਤਰਾਂ ਮੁਤਾਬਕ ਵਾਰਦਾਤ ਤੋਂ ਬਾਅਦ 2 ਮੋਟਰਸਾਈਕਲਾਂ 'ਤੇ ਸਵਾਰ 5 ਵਜੇ ਦੇ ਕਰੀਬ ਨੌਜਵਾਨਾਂ ਵੱਲੋ ਕਾਂਗਰਸੀ ਸਰਪੰਚ 'ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਜਿਸ ਦੌਰਾਨ ਦੋ ਗੋਲੀਆਂ ਵੱਜਣ ਕਾਰਨ ਸਰਪੰਚ ਲਖਵਿੰਦਰ ਸਿੰਘ ਗੰਭੀਰ ਜਖਮੀ ਹੋ ਗਿਆ,ਜਿਸ ਨੂੰ ਇਲਾਜ ਲਈ ਤਰਨਤਾਰਨ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਇੱਕ ਪੰਜਾਬੀ ਨੇ ਵਿਦੇਸ਼ 'ਚ ਕੀਤਾ ਅਜਿਹਾ ਕਾਰਾ ,ਪੁਲਿਸ ਨੇ ਕੀਤਾ ਗ੍ਰਿਫ਼ਤਾਰ ਮੌਕੇ ਤੇ ਪਹੁੰਚੇ ਡੀਐਸਪੀ ਰਵਿੰਦਰਪਾਲ ਸਿੰਘ ਢਿੱਲੋਂ ਮੌਕੇ ਵਾਰਦਾਤ ਦਾ ਜਾਇਜ਼ਾ ਲੈਦੇ ਦੱਸਿਆ ਕਿ ਪਿੰਡ ਹੰਸਾਵਾਲਾ ਦੇ ਸਰਪੰਚ ਲਖਵਿੰਦਰ ਸਿੰਘ ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਕੇ ਲਖਵਿੰਦਰ ਸਿੰਘ ਨੂੰ ਗੰਭੀਰ ਜ਼ਖਮੀ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਹਨ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਜਦ ਸਰਪੰਚ ਲਖਵਿੰਦਰ ਸਿੰਘ ਦੇਰ ਸ਼ਾਮ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਤੋਂ ਬਹਿਕ (ਘਰ) ਵੱਲ ਵਾਪਸ ਆ ਰਿਹਾ ਸੀ ਤਾਂ ਘਰ ਦੀ ਕੁੱਝ ਦੂਰੀ ਤੋਂ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋ ਅੱਧੀ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ 2 ਗੋਲੀਆਂ ਲਖਵਿੰਦਰ ਸਿੰਘ ਦੇ ਮੋਢੇ ਤੇ ਪੱਟ ਵਿੱਚ ਲੱਗੀਆਂ,ਜਿੰਨ੍ਹਾਂ ਨੂੰ ਗੰਭੀਰ ਹਾਲਤ ਹਸਪਤਾਲ ਦਾਖਲ ਕਰਵਾਇਆ ਗਿਆ। ਡੀਐਸਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਹਮਲੇ ਸਬੰਧੀ ਸੀਸੀਟੀਵੀ ਫੁਟੇਜ ਚੈਂਕ ਕੀਤੀ ਜਾ ਰਹੀ ਹੈ। -PTC News


  • Tags

Top News view more...

Latest News view more...