Advertisment

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਕੀ ਪਾਰਟੀ ਨਵੇਂ ਪ੍ਰਧਾਨ ਦੀ ਚੋਣ ਲਈ ਲਵੇਗੀ ਫੈਸਲਾ ?

author-image
Shanker Badra
Updated On
New Update
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਕੀ ਪਾਰਟੀ ਨਵੇਂ ਪ੍ਰਧਾਨ ਦੀ ਚੋਣ ਲਈ ਲਵੇਗੀ ਫੈਸਲਾ ?
Advertisment
publive-image ਨਵੀਂ ਦਿੱਲੀ : ਪੰਜ ਮਹੀਨਿਆਂ ਬਾਅਦ ਕਾਂਗਰਸ ਵਰਕਿੰਗ ਕਮੇਟੀ (CWC) ਦੀ ਇੱਕ ਮੀਟਿੰਗ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜ ਰਾਜਾਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਨਾਲ ਲੰਮੇ ਸਮੇਂ ਤੋਂ ਲਟਕ ਰਹੇ ਪੂਰਣਕਾਲੀ ਪਾਰਟੀ ਪ੍ਰਧਾਨ ਨੂੰ ਲੈ ਕੇ ਚੋਣ ਕਰਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਸੰਗਠਨਾਤਮਕ ਚੋਣਾਂ ਬਾਰੇ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Advertisment
publive-image ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਕੀ ਪਾਰਟੀ ਨਵੇਂ ਪ੍ਰਧਾਨ ਦੀ ਚੋਣ ਲਈ ਲਵੇਗੀ ਫੈਸਲਾ ? ਹਾਲਾਂਕਿ ਖ਼ਬਰਾਂ ਅਨੁਸਾਰ ਪਾਰਟੀ ਪ੍ਰਧਾਨ ਦੀ ਚੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੀਟਿੰਗ ਦੀ ਪੂਰਵ ਸੰਧਿਆ 'ਤੇ ਜੀ -23 ਸਮੇਤ ਕਈ ਸੀਨੀਅਰ ਨੇਤਾਵਾਂ ਨੇ ਸੰਗਠਨਾਤਮਕ ਚੋਣਾਂ ਦੀ ਬਜਾਏ ਆਗਾਮੀ ਵਿਧਾਨ ਸਭਾ ਚੋਣਾਂ' ਤੇ ਧਿਆਨ ਕੇਂਦਰਤ ਕਰਨ ਦੀ ਗੱਲ ਕਹੀ ਸੀ। ਸੀਡਬਲਯੂਸੀ ਦੇ ਕਈ ਮੈਂਬਰਾਂ ਨੇ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਦੇ ਰੂਪ ਵਿੱਚ ਜਾਰੀ ਰੱਖਣ ਦਾ ਸਮਰਥਨ ਕੀਤਾ। ਹਾਲਾਂਕਿ ਜੀ -23 ਦੇ ਕਈ ਨੇਤਾਵਾਂ ਨੇ ਮੈਂਬਰਸ਼ਿਪ ਮੁਹਿੰਮ ਨੂੰ ਮੁੜ ਸੁਰਜੀਤ ਕਰਨ 'ਤੇ ਚਰਚਾ ਦੀ ਮੰਗ ਕੀਤੀ, ਜੋ ਆਖਰੀ ਵਾਰ 2016-17 ਵਿੱਚ ਹੋਈ ਸੀ। publive-image ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਕੀ ਪਾਰਟੀ ਨਵੇਂ ਪ੍ਰਧਾਨ ਦੀ ਚੋਣ ਲਈ ਲਵੇਗੀ ਫੈਸਲਾ ? ਸੂਤਰਾਂ ਅਨੁਸਾਰ ਵਰਕਿੰਗ ਕਮੇਟੀ ਦੀ ਬੈਠਕ 'ਚ 56 ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ ,ਜਿਸ ਵਿਚ ਸੂਬਿਆਂ ਦੇ ਇੰਚਾਰਜ ਤੇ ਵਿਸ਼ੇਸ਼ ਮੈਂਬਰ ਵੀ ਸ਼ਾਮਲ ਹਨ। ਜਦਕਿ G-23 ਦੀ ਅਗਵਾਈ ਕਰ ਰਹੇ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਜਿਹੜਾ ਪੱਤਰ ਲਿਖਿਆ ਸੀ, ਉਸ ਵਿਚ ਕਾਰਜਕਾਰਨੀ ਦੇ ਸਿਰਫ਼ ਮੁੱਖ ਮੈਂਬਰਾਂ ਨੂੰ ਹੀ ਬੈਠਕ 'ਚ ਬੁਲਾਉਣ ਦੀ ਮੰਗ ਰੱਖੀ ਸੀ publive-image ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਕੀ ਪਾਰਟੀ ਨਵੇਂ ਪ੍ਰਧਾਨ ਦੀ ਚੋਣ ਲਈ ਲਵੇਗੀ ਫੈਸਲਾ ? ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਨੂੰ ਦੋ ਸਾਲ ਹੋ ਗਏ ਹਨ ਅਤੇ ਉਦੋਂ ਤੋਂ ਸੋਨੀਆ ਗਾਂਧੀ ਅੰਤਰਿਮ ਪ੍ਰਧਾਨ ਦਾ ਅਹੁਦਾ ਸੰਭਾਲ ਰਹੀ ਹੈ। ਬਹੁਤ ਸਾਰੇ ਨੇਤਾਵਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣਾ ਚਾਹੀਦਾ ਹੈ ਜਦੋਂ ਕਿ ਇੱਕ ਵੱਡਾ ਵਰਗ ਰਾਹੁਲ ਦੀ ਵਾਪਸੀ ਦੀ ਉਮੀਦ ਕਰ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਵੇਲੇ ਬਿਮਾਰ ਹਨ ਤੇ ਉਨ੍ਹਾਂ ਦੇ ਬੈਠਕ 'ਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। -PTCNews publive-image-
bhupesh-baghel new-delhi congress-working-committee assembly-elections cwc-meeting party
Advertisment

Stay updated with the latest news headlines.

Follow us:
Advertisment