ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

constituency Ajnala And Khanna Congress Sarpanch and Panch join the SAD, Sukhbir Badal Welcome
ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ 

ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ:ਚੰਡੀਗੜ੍ਹ : ਪੰਜਾਬ ਅੰਦਰ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਹਰ ਵਰਗ ਨਿਰਾਸ਼ਾ ਦੇ ਆਲਮ ‘ਚ ਹੈ, ਜਿਸ ਕਰਕੇ ਪੰਜਾਬ ਕਾਂਗਰਸ ਦੇ ਜ਼ਿਆਦਾਤਰ ਸੀਨੀਅਰ ਆਗੂ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ। ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਕਾਂਗਰਸ ਦੇ ਅੰਦਰ ਵੀ ਖਾਨਾਜੰਗੀ ਛਿੜ ਗਈ ਹੈ। ਕਾਂਗਰਸ ਸਰਕਾਰ ਤੋਂ ਦੁਖੀ ਹੋ ਕੇ ਲੋਕ ਸੂਬੇ ਅੰਦਰ ਮੁੜ ਅਕਾਲੀ ਦਲ ਦੀ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕਰ ਕੇ ਆਪਣੀਆਂ ਆਪਣੀਆਂ ਸਮੱਸਿਆਵਾਂ ਹੱਲ ਕਰਨ ਲਈ ਵਧੇਰੇ ਉਤਾਵਲੇ ਹਨ।

constituency Ajnala And Khanna Congress Sarpanch and Panch join the SAD, Sukhbir Badal Welcome
ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਇਸ ਦੌਰਾਨ ਕਾਂਗਰਸ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਕਰਕੇ ਮੌਜੂਦਾ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਨਾ ਖੁਸ਼ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਜਿਨ੍ਹਾਂ ਵਿੱਚ ਹਲਕਾ ਅਜਨਾਲਾ ਤੋਂ ਨੌਜਵਾਨ ਆਗੂ ਤੇਜਬੀਰ ਸਿੰਘ ਅਜਨਾਲਾ ਅਤੇ ਡਾ.ਹਰਪ੍ਰੀਤ ਸਿੰਘ ਕਲੇਰ ਦੀ ਅਗਵਾਈ ਦੇ ਵਿੱਚ ਹਰਸਿਮਰਨ ਸਿੰਘ,ਸੰਦੀਪ ਸਿੰਘ, ਟਹਿਲ ਸਿੰਘ ਬੋਹੜਵਾਲ, ਗੁਰਵਿੰਦਰਬੀਰ ਸਿੰਘ, ਅਵਤਾਰ ਸਿੰਘ ਮੱਲੀ ,ਗੁਰਪ੍ਰੀਤ ਸਿੰਘ ,ਗੁਰਦੇਵ ਸਿੰਘ ਗਿੱਲਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।

constituency Ajnala And Khanna Congress Sarpanch and Panch join the SAD, Sukhbir Badal Welcome
ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚ ਅਤੇ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਇਸ ਦੇ ਇਲਾਵਾ ਹਲਕਾ ਖੰਨਾ ਤੋਂ ਸਰਪੰਚ ਗੁਰਮੀਤ ਸਿੰਘ ,ਜੀਤ ਸਿੰਘ ਗਿੱਦੜੀ ਸਾਬਕਾ ਸਰਪੰਚ ,ਸਿਕੰਦਰ ਸਿੰਘ ਮੋਹਨਪੁਰ ,ਕੁਲਦੀਪ ਸਿੰਘ, ਜਰਨੈਲ ਸਿੰਘ, ਪਰਵਿੰਦਰ ਸਿੰਘ, ਦਰਸ਼ਨ ਸਿੰਘਗਿੱਦੜੀ, ਸਰਪੰਚ ਪ੍ਰਗਟ ਸਿੰਘ ਧਮੋਟਕਲਾਂ, ਸਰਪੰਚ ਹਰਪ੍ਰੀਤ ਸਿੰਘ, ਸਰਪੰਚ ਸੁਖਦੀਪ ਸਿੰਘ ਅਜਨੋਦ ਅਤੇ ਹੋਰ ਕਾਂਗਰਸੀ ਵਰਕਰ ਗੁਰਪੀਤ ਸਿੰਘ ਪੰਨੂੰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਇਨ੍ਹਾਂ ਦਾ ਸਵਾਗਤ ਕੀਤਾ ਹੈ।
-PTCNews