ਮੁੱਖ ਖਬਰਾਂ

ਮੁੱਖ ਮੰਤਰੀ ਚੰਨੀ ਦੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਜਾਰੀ, ਇਹ ਹਨ ਅਹਿਮ ਮੁੱਦੇ

By Riya Bawa -- October 05, 2021 7:57 pm -- Updated:October 05, 2021 8:25 pm

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਕਾਰ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਮੀਟਿੰਗ ਚੱਲ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਪਹੁੰਚੇ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਦਰਮਿਆਨ ਲਖੀਮਪੁਰ ਕਾਂਡ 'ਤੇ ਚਰਚਾ ਕੀਤੀ ਗਈ। ਦੱਸ ਦੇਈਏ ਕਿ ਲਖੀਮਪੁਰ ਵਿੱਚ ਹੋਈ ਹਿੰਸਾ ਵਿਚ ਚਾਰ ਕਿਸਾਨਾਂ ਸਮੇਤ ਚਾਰ ਲੋਕਾਂ ਦੀ ਜਾਨ ਚਲੀ ਗਈ।

Channi to meet Amit Shah, says Lakhimpur Kheri incident reminds him of Jallianwala Bagh tragedy - News WWC

ਚਰਨਜੀਤ ਸਿੰਘ ਚੰਨੀ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ, "ਇਹ ਤਿੰਨ ਖੇਤੀਬਾੜੀ ਕਾਨੂੰਨ ਛੇਤੀ ਤੋਂ ਛੇਤੀ ਰੱਦ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ (ਲਖੀਮਪੁਰ ਖੇੜੀ) ਵਰਗੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਰੂਰਤ ਹੈ। ਮੈਂ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਾਂਗਾ।"

बीजेपी का मिशन तमिलनाडु, आज चेन्नई के दौरे पर रहेंगे अमित शाह

ਚੰਨੀ ਨੇ ਕਿਹਾ ਕਿ ਲਖੀਮਪੁਰ 'ਚ ਹੋਈ ਹਿੰਸਾ ਨੇ ਉਨ੍ਹਾਂ ਨੂੰ 1919 ਦੀ ਜਲ੍ਹਿਆਂਵਾਲਾ ਬਾਗ ਘਟਨਾ ਦੀ ਯਾਦ ਦਿਵਾ ਦਿੱਤੀ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਦੂਜੇ ਪਾਸੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਤਿੰਨ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਵੱਖ -ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਸ ਤੋਂ ਪਹਿਲਾਂ ਚੰਨੀ ਨੇ ਸੂਬਾ ਸਰਕਾਰ ਦੇ ਕੁਝ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਨਾਲ ਇਥੇ ਗਾਂਧੀ ਯਾਦਗਾਰ ਭਵਨ ਕੰਪਲੈਕਸ 'ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਈ ਹਿੰਸਾ ਦੇ ਵਿਰੋਧ 'ਚ ਸੋਮਵਾਰ ਨੂੰ ਮੌਨ ਪ੍ਰਦਰਸ਼ਨ ਕੀਤਾ।

-PTC News

  • Share