ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਰਹੀ ਬੇਸਿੱਟਾ : ਮੋਰਚਾ ਆਗੂ

By Shanker Badra - July 28, 2021 6:07 pm

ਬਠਿੰਡਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪਿਛਲੇ ਦਿਨੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਵਿਖੇ ਹੋਏ ਵਿਰੋਧ ਉਪਰੰਤ ਅੱਜ ਮੋਰਚੇ ਦੇ ਸੂਬਾਈ ਆਗੂਆਂ ਦੀ ਵਿੱਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਉਹਨਾਂ ਦੀ ਰਿਹਾਇਸ਼ ਤੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਵਰਿੰਦਰ ਸਿੰਘ ਮੋਮੀ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਰੇਸ਼ਮ ਸਿੰਘ ਗਿੱਲ,ਜਗਸੀਰ ਸਿੰਘ ਭੰਗੂ,ਸੇਵਕ ਸਿੰਘ ਦੰਦੀਵਾਲ,ਸ਼ੇਰ ਸਿੰਘ ਖੰਨਾ,ਰਾਜੇਸ਼ ਕੁਮਾਰ,ਸੁਲੱਖਣ ਸਿੰਘ,ਸੁਖਪਾਲ ਸਿੰਘ ਲੌਂਗੋਵਾਲ ਆਦਿ ਨੇ ਅੱਜ ਦੀ ਮੀਟਿੰਗ ਵਿੱਚ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਸਿਰਫ਼ ਤੇ ਸਿਰਫ਼ ਵਿਭਾਗਾਂ ਵਿੱਚ ਸਿੱਧਾ ਠੇਕੇ ਤੇ ਭਰਤੀ ਕੱਚੇ ਮੁਲਾਜਮਾਂ ਬਾਰੇ ਵਿਚਾਰ ਹੈ

ਪਰ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਇਨਲਿਸਟਮੈਂਟ ਆਦਿ ਸਮੇਤ ਹੋਰ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਸਰਕਾਰ ਨੇ ਹਜੇ ਤੱਕ ਕੋਈ ਵੀ ਪ੍ਰਪੋਜ਼ਲ ਨਹੀਂ ਬਣਾਈ,ਆਗੂਆਂ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਂਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ,ਆਊਟਸੋਰਸਿੰਗ ਦੀ ਚੱਕੀ ਵਿੱਚ ਪਿਸ਼ ਰਹੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਹੀਂ ਕੀਤਾ ਅਤੇ ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ।

ਠੇਕਾ ਮੁਲਾਜਮਾਂ ਦੀ ਠੇਕਾ ਪ੍ਰਣਾਲੀ ਤਹਿਤ ਲਗਾਤਾਰ ਕਿਰਤ ਦੀ ਲੁੱਟ ਕਰਨ ਦੇ ਨਾਲ-ਨਾਲ ਹੈ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ "ਮੋਰਚੇ" ਵੱਲੋਂ ਕੀਤੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ "ਵੈੱਲਫੇਅਰ ਐਕਟ 2016" ਨੂੰ ਤੋੜਕੇ ਨਵਾਂ ਵੈੱਲਫੇਅਰ ਐਕਟ ਲਿਆਕੇ ਠੇਕਾ ਪ੍ਰਣਾਲੀ,ਆਊਟਸੋਰਸਿੰਗ ਆਦਿ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ 03 ਅਤੇ 04 ਅਗਸਤ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕਰਨਗੇ।

ਨਾਲ-ਨਾਲ ਮੁੱਖ ਮੰਤਰੀ,ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਫੀਲਡ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਕਰਕੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕਰਨ ਬਾਰੇ ਸਵਾਲ ਪੁੱਛੇ ਜਾਣਗੇ,ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਦੁਬਾਰਾ ਸੱਤਾ ਦੀ ਚਾਹਤ ਰੱਖਦੀ ਹੈ ਤਾਂ ਠੇਕਾ ਮੁਲਾਜਮਾਂ ਦੀਆਂ ਮੰਗਾਂ ਨੂੰ ਹਰ ਹਾਲਤ ਵਿੱਚ ਪ੍ਰਵਾਨ ਕਰਨਾ ਹੀ ਪਵੇਗਾ,ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ, ਇਨਲਿਸਟਮੈਂਟ ਆਦਿ ਸਮੇਤ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਸਮੂਹ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ।
-PTCNews

adv-img
adv-img