Advertisment

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀਆਂ ਦੀ ਬੇਅਦਬੀ ਮਾਮਲੇ 'ਚ 7 ਸਾਲਾਂ ਬਾਅਦ ਆਇਆ ਫੈਸਲਾ, ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ

author-image
ਜਸਮੀਤ ਸਿੰਘ
Updated On
New Update
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀਆਂ ਦੀ ਬੇਅਦਬੀ ਮਾਮਲੇ 'ਚ 7 ਸਾਲਾਂ ਬਾਅਦ ਆਇਆ ਫੈਸਲਾ, ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ
Advertisment
ਮੋਗਾ, 7 ਜੁਲਾਈ: ਸੱਤ ਸਾਲ ਪਹਿਲਾਂ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਤੋਂ 20 ਦਿਨ ਬਾਅਦ 4 ਨਵੰਬਰ 2015 ਵਿੱਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਛੋਟੇ ਸਰੂਪਾਂ (ਸੈਂਚੀਆਂ) ਦੀ ਹੋਈ ਬੇਅਦਬੀ ਮਾਮਲੇ ਚ ਮੋਗਾ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਹੋਇਆਂ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ, ਦੇ ਨਾਲ ਹੀ ਧਾਰਾ 120 B ਤਹਿਤ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਪਾਇਆ ਹੈ।
Advertisment
publive-image ਇਹ ਵੀ ਪੜ੍ਹੋ: ਮੂਸੇਵਾਲਾ ਦੇ ਮੈਨੇਜਰ ਸ਼ਾਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ਗੱਲਬਾਤ ਕਰਦਿਆਂ ਇਸ ਮਾਮਲੇ ਦੇ ਮੁੱਖ ਗਵਾਹ, ਮੋਗਾ ਦੇ ਪਿੰਡ ਮੱਲਕੇ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਅਸੀਂ ਅਦਾਲਤ ਦੇ ਫ਼ੈਸਲੇ ਤੋਂ ਬਹੁਤ ਖੁਸ਼ ਹਾਂ ਪਰ ਅਸੀਂ ਭਗਵੰਤ ਮਾਨ ਦੀ ਸਰਕਾਰ ਤੋਂ ਬੇਨਤੀ ਕਰਦੇ ਹਾਂ ਕੇ ਧਾਰਾ 295 A ਨੂੰ ਸੋਧ ਕਰਕੇ ਧਾਰਾ 307 ਵੀ ਲਗਾਈ ਜਾਵੇ ਤਾਂ ਕਿ ਇਨ੍ਹਾਂ ਬੇਅਦਬੀ ਕਰਨ ਵਾਲਿਆਂ ਨੂੰ ਛੇਤੀ ਜ਼ਮਾਨਤ ਨਾ ਮਿਲੇ। ਉਨ੍ਹਾਂ ਕਿਹਾ ਕਿ ਜਿਹੜੇ ਦੋ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਬਰੀ ਕੀਤਾ ਹੈ ਉਨ੍ਹਾਂ ਖਿਲਾਫ ਵੀ ਅਸੀਂ ਦੁਬਾਰਾ ਸੈਸ਼ਨ ਕੋਰਟ ਜਾਂ ਹਾਈ ਕੋਰਟ ਵਿੱਚ ਅਪੀਲ ਕਰਾਂਗੇ ਕਿਉਂਕਿ ਉਹ ਵੀ ਇਨ੍ਹਾਂ ਬੇਅਦਬੀਆਂ ਦੇ ਮੁੱਖ ਦੋਸ਼ੀ ਹਨ। publive-image ਉੱਥੇ ਹੀ ਗੱਲਬਾਤ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੈਂਬਰ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਅਸੀਂ ਅੱਜ ਵਾਹਿਗੁਰੂ ਦਾ ਸ਼ੁਕਰ ਕਰਦੇ ਹਾਂ ਕਿ ਅਦਾਲਤ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ ਅਤੇ ਜਿਹੜੇ ਦੋ ਦੋਸ਼ੀ ਅਦਾਲਤ ਨੇ ਬਰੀ ਕੀਤੇ ਹਨ ਉਨ੍ਹਾਂ ਦੇ ਖਿਲਾਫ ਵੀ ਜਲਦ ਅਸੀਂ ਕਾਨੂੰਨੀ ਰਾਏ ਲੈ ਕੇ ਉਚੇਰੀ ਅਦਾਲਤ ਵਿਚ ਅਪੀਲ ਪਾਵਾਂਗੇ।
Advertisment
ਇਹ ਵੀ ਪੜ੍ਹੋ: CM Maan Marriage Photos: ਡਾ. ਗੁਰਪ੍ਰੀਤ ਕੌਰ ਬਣੀ ਮੁੱਖ ਮੰਤਰੀ ਮਾਨ ਦੀ ਹਮਸਫ਼ਰ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ publive-image ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਨੇ ਵੀ ਅਦਾਲਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਸ ਤਰ੍ਹਾਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ ਉਸੇ ਤਰ੍ਹਾਂ ਹੋਰ ਜਗ੍ਹਾ ਤੇ ਹੋਈਆਂ ਬੇਅਦਬੀਆਂ ਦੇ ਮਾਮਲੇ 'ਚ ਵੀ ਜਲਦ ਅਦਾਲਤ ਆਪਣਾ ਫੈਸਲਾ ਸੁਣਾਏਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਦੋਸ਼ੀ ਬਰੀ ਕੀਤੇ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਸਜ਼ਾ ਸੁਣਾਈ ਜਾਵੇ। publive-image -PTC News-
punjabi-news court politics moga decision sacrilege-case latest-update sikh-politics
Advertisment

Stay updated with the latest news headlines.

Follow us:
Advertisment