Mon, Sep 21, 2026
Whatsapp

ਕੋਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਜਾਰੀ

Reported by:  PTC News Desk  Edited by:  Pardeep Singh -- January 28th 2022 08:57 PM -- Updated: January 28th 2022 09:15 PM
ਕੋਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਜਾਰੀ

ਕੋਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਜਾਰੀ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਜਾਰੀ ਹੋਈਆਂ ਨਵੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਮੈਜਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ 1 ਫਰਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ ਬੰਦ ਰਹਿਣਗੇ ਤੇ ਸਿੱਖਿਆ ਆਨਲਾਈਨ ਕਲਾਸਾਂ ਦੁਆਰਾਂ ਦਿੱਤੀ ਜਾ ਸਕੇਗੀ।300 ਤੋਂ ਵੱਧ ਵਿਅਕਤੀਆਂ ਦੇ ਇਕੱਠ ਉਤੇ ਪਾਬੰਦੀ ਲਾਗੂ ਰਹੇਗੀ ਅਤੇ ਜੇਕਰ ਸਥਾਨ ਛੋਟਾ ਹੈ ਤਾਂ ਉਹ 50 ਫੀਸਦੀ ਸਮਰੱਥਾ ਤੋਂ ਵੱਧ ਭਰਿਆ ਨਹੀਂ ਹੋਣਾ ਚਾਹੀਦਾ। ਵਿਅਕਤੀ ਤੋਂ ਵਿਅਕਤੀ ਦੀ ਦੂਰੀ 6 ਫੁੱਟ ਬਰਕਰਾਰ ਰਹੇਗੀ ਅਤੇ ਬਿਨਾਂ ਮਾਸਕ ਜਨਤਕ ਸਥਾਨਾਂ ਉਤੇ ਜਾਣਾ ਵਰਜਿਤ ਰਹੇਗਾ। ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਤੋਂ ਸਰਕਾਰੀ ਦਫਤਰਾਂ ਵਿਚ ਜਾਂਦਾ ਹੈ ਤਾਂ ਉਸਨੂੰ ਸੇਵਾ ਤੋਂ ਉਨ੍ਹੀ ਦੇਰ ਨਾਂਹ ਕੀਤੀ ਜਾਵੇ, ਜਦੋਂ ਤੱਕ ਉਹ ਮਾਸਕ ਨਹੀਂ ਪਾਉਂਦਾ। ਇਸੇ ਤਰ੍ਹਾਂ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਖੇਡ ਕੰਪਲੈਕਸ, ਮਿਊਜੀਅਮ, ਚਿੜੀਆਘਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ, ਪਰ ਉਥੋਂ ਦੇ ਸਾਰੇ ਸਟਾਫ ਨੂੰ ਕੋਰੋਨਾ ਦਾ ਟੀਕਾਕਰਨ ਹੋਇਆ ਹੋਣਾ ਜਰੂਰੀ ਹੈ। ਜਿਲ੍ਹੇ ਵਿਚ ਦਾਖਲ ਹੋਣ ਲਈ ਕੋਰੋਨਾ ਦਾ ਟੀਕਾਕਰਨ ਜਾਂ 72 ਘੰਟਿਆਂ ਦੌਰਾਨ ਕੀਤਾ ਕੋਰੋਨਾ ਟੈਸਟ ਜੋ ਕਿ ਨੈਗੇਟਿਵ ਹੋਣਾ ਚਾਹੀਦਾ ਹੈ। ਵਿਸ਼ੇਸ਼ ਲੋੜਾਂ ਵਾਲੇ ਅਤੇ ਗਰਭਵਤੀ ਔਰਤ ਮੁਲਾਜ਼ਮ ਡਿਊਟੀ ਆਪਣੇ ਘਰ ਤੋਂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸੈਕਸ਼ਨ 51 ਡਿਸਾਟਰ ਮੈਨਜਮੈਂਟ ਐਕਟ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK