ਨੋਇਡਾ ਦੇ ਸਕੂਲਾਂ 'ਚ ਕੋਰੋਨਾ ਧਮਾਕਾ! 7 ਦਿਨਾਂ 'ਚ 44 ਬੱਚੇ ਕੋਰੋਨਾ ਪਾਜ਼ੀਟਿਵ
ਨੋਇਡਾ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਨਾਲ ਹੀ ਜੁੜੀ ਹੈਰਾਨ ਕਰ ਦੇਣ ਵਾਲੀ ਖ਼ਬਰ ਦਿੱਲੀ ਤੋਂ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਪਿਛਲੇ 7 ਦਿਨਾਂ ਵਿੱਚ 44 ਬੱਚੇ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਹਨ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਪਿਛਲੇ 7 ਦਿਨਾਂ ਵਿਚ 44 ਬੱਚੇ ਕੋਵਿਡ ਪਾਜ਼ੀਟਿਵ ਪਾਏ ਹਨ ਜਿਨ੍ਹਾਂ ਵਿਚੋਂ 16 ਬੱਚੇ 18 ਸਾਲ ਤੋਂ ਘੱਟ ਉਮਰ ਦੇ ਹਨ। ਚੀਫ਼ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪਿਛਲੇ 7 ਦਿਨਾਂ ਵਿੱਚ 44 ਬੱਚੇ ਕੋਵਿਡ-19 ਨਾਲ ਸੰਕਰਮਿਤ ਹੋਏ ਹਨ, ਜਿਨ੍ਹਾਂ ਵਿੱਚੋਂ 16 ਬੱਚੇ 18 ਸਾਲ ਤੋਂ ਘੱਟ ਉਮਰ ਦੇ ਹਨ। ਨੋਇਡਾ ਵਿੱਚ ਕੋਰੋਨਾ ਦੇ ਕੁੱਲ ਮਾਮਲੇ 167 ਹੋ ਗਏ ਹਨ। ਪ੍ਰਭਾਵਿਤ ਬੱਚਿਆਂ ਦੀ ਪ੍ਰਤੀਸ਼ਤਤਾ 26.3 ਹੈ। ਦੂਜੇ ਪਾਸੇ ਦਿੱਲੀ ਦੇ ਸਕੂਲ ਡਾਇਰੈਕਟੋਰੇਟ ਨੇ ਹੁਣ ਕੋਰੋਨਾ ਇਨਫੈਕਸ਼ਨ ਦੇ ਵਧਦੇ ਅੰਕੜਿਆਂ ਨੂੰ ਲੈ ਕੇ ਪ੍ਰਾਈਵੇਟ ਸਕੂਲਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਜੇਕਰ ਕੋਵਿਡ ਦਾ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ ਜਾਂ ਸਕੂਲ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਂਦੀ ਹੈ ਤਾਂ ਤੁਰੰਤ ਸਿੱਖਿਆ ਡਾਇਰੈਕਟੋਰੇਟ ਨੂੰ ਸੂਚਿਤ ਕੀਤਾ ਜਾਵੇ। ਨਾਲ ਹੀ ਸਕੂਲ ਦਾ ਮਾਨਤਾ ਪ੍ਰਾਪਤ ਹਿੱਸਾ ਜਾਂ ਪੂਰਾ ਸਕੂਲ ਅਸਥਾਈ ਤੌਰ 'ਤੇ ਬੰਦ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਪੜ੍ਹੋ: ਇਸ ਸੂਬੇ 'ਚ 1 ਰੁਪਏ ਲੀਟਰ ਵੇਚਿਆ ਗਿਆ ਪੈਟਰੋਲ, ਜਾਣੋ ਕਿਉਂ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ 15 ਬੱਚਿਆਂ ਸਮੇਤ ਕੋਰੋਨਾ ਵਾਇਰਸ ਦੇ 44 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ 'ਚ ਕੋਵਿਡ-19 ਦੇ 299 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਦੋ ਦਿਨਾਂ ਨਾਲੋਂ 118 ਫੀਸਦੀ ਜ਼ਿਆਦਾ ਹਨ। ਦਿੱਲੀ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਵੀ ਸੰਕਰਮਣ ਦੀ ਦਰ 2.49 ਪ੍ਰਤੀਸ਼ਤ ਹੋ ਗਈ ਹੈ। ਔਫਲਾਈਨ ਕਲਾਸਾਂ ਦੇ ਖੁੱਲਣ ਦੇ ਕਈ ਹਫ਼ਤਿਆਂ ਬਾਅਦ, ਮਹਾਂਮਾਰੀ ਦੇ ਲਗਭਗ ਦੋ ਸਾਲਾਂ ਬਾਅਦ, ਸਕੂਲਾਂ ਤੋਂ ਸੰਕਰਮਣ ਦੀਆਂ ਰਿਪੋਰਟਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। -PTC News