ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ

SGPC announces provision of langar and basic medical services to farmers
ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਚ ਔਕੜ ਮੌਕੇ ਸਮੇਂ ਸਮੇਂ ’ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਮੌਜੂਦਾ ਸਮੇਂ ਵਿਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵੀ ਸ਼੍ਰੋਮਣੀ ਕਮੇਟੀ ਇਕ ਵਾਰ ਫੇਰ ਮਨੁੱਖਤਾ ਦੀ ਸੇਵਾ ਦੇ ਕਾਰਜ ਵਿਚ ਅੱਗੇ ਆਈ ਹੈ।

ਉਨਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਕਾਰਨ ਜ਼ਿਲਾ ਸੰਗਰੂਰ ਵਿਚ ਇਲਾਜ ਅਤੇ ਆਕਸੀਜਨ ਦੇ ਪ੍ਰਬੰਧ ਲਈ ਜਲਦ ਹੀ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਸੰਗਰੂਰ ਵਿਖੇ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਉਂਦੇ ਕੁੱਝ ਦਿਨਾਂ ਵਿਚ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਬੀਬੀ ਜਗੀਰ ਕੌਰ ਇਸ ਸੈਂਟਰ ਨੂੰ ਸੰਗਤਾਂ ਦੇ ਸਪੁਰਦ ਕਰਨਗੇ।

ਭਾਈ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।