Advertisment

ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ, 24 ਘੰਟਿਆਂ 'ਚ 2,259 ਕੇਸ ਆਏ

author-image
Ravinder Singh
Updated On
New Update
ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ, 24 ਘੰਟਿਆਂ 'ਚ 2,259 ਕੇਸ ਆਏ
Advertisment
ਨਵੀਂ ਦਿੱਲੀ : ਭਾਰਤ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕਮੀ ਦਰਜ ਕੀਤੀ ਗਈ ਹੈ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀ ਜਾਵੇ ਤਾਂ ਕੋਵਿਡ-19 ਦੇ ਨਵੇਂ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 2,259 ਮਾਮਲੇ ਸਾਹਮਣੇ ਆਏ ਹਨ।
Advertisment
ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ, 24 ਘੰਟਿਆਂ 'ਚ 2,259 ਕੇਸ ਆਏਅਜਿਹੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 15,004 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਸੰਕਰਮਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ 15,12,766 ਲੋਕਾਂ ਨੂੰ ਵੈਕਸੀਨ ਦਿੱਤੀ ਗਈ, ਜਿਸ ਨਾਲ ਦੇਸ਼ 'ਚ ਵੈਕਸੀਨ ਲੈਣ ਵਾਲਿਆਂ ਦੀ ਗਿਣਤੀ 1,91,96,32,518 ਹੋ ਗਈ ਹੈ। ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ, 24 ਘੰਟਿਆਂ 'ਚ 2,259 ਕੇਸ ਆਏਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ 375 ਸਰਗਰਮ ਮਰੀਜ਼ਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ 2614 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ ਜਿਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 4,25,92,455 ਹੋ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕੱਲ੍ਹ ਆਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ 29.2 ਫ਼ੀਸਦੀ ਦਾ ਵਾਧਾ ਹੋਇਆ ਹੈ। ਕੁੱਲ 2,364 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਇਨਫੈਕਸ਼ਨ ਕਾਰਨ 10 ਲੋਕਾਂ ਦੀ ਮੌਤ ਹੋ ਗਈ ਸੀ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ ਕਈ ਦਿਨਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਵੇਂ ਮਾਮਲਿਆਂ 'ਚ ਕਮੀ ਆਈ ਹੈ ਜੋ ਕਿ ਰਾਹਤ ਵਾਲੀ ਗੱਲ ਹੈ ਪਰ ਸਿਹਤ ਮੰਤਰਾਲਾ ਤੇ ਸਿਹਤ ਖੇਤਰ ਨਾਲ ਜੁੜੇ ਲੋਕਾਂ ਨੂੰ ਲਗਾਤਾਰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 4.4 ਫ਼ੀਸਦੀ ਦੀ ਕਮੀ, 24 ਘੰਟਿਆਂ 'ਚ 2,259 ਕੇਸ ਆਏਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਵੱਲ਼ੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਸਬੰਧੀ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। publive-image ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ ; ਰੋਪੜ ਥਰਮਲ ਪਲਾਂਟ ਦਾ ਬੰਦ ਯੂਨਿਟ ਮੁੜ ਹੋਇਆ ਚਾਲੂ-
latestnews covid punjabnews coronacase healthdepartment twentydeath
Advertisment

Stay updated with the latest news headlines.

Follow us:
Advertisment