ਕੋਰੋਨਾ ਦਾ ਕਹਿਰ : ਗੁਰੂਗ੍ਰਾਮ, ਹਰਿਆਣਾ ਦੇ 3 ਹੋਰ ਜ਼ਿਲ੍ਹਿਆਂ 'ਚ ਮਾਸਕ ਨਾ ਪਾਉਣ 'ਤੇ 500 ਰੁਪਏ ਜੁਰਮਾਨਾ
ਚੰਡੀਗੜ੍ਹ: ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੀ ਰਫਤਾਰ ਵਧਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬਿਆਂ ਨੇ ਹੌਲੀ-ਹੌਲੀ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ, ਹਰਿਆਣਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਸੂਬੇ ਵਿੱਚ ਮਾਸਕ ਪਾਉਣ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ। ਮਾਨ ਸਰਕਾਰ ਨੇ ਕਿਹਾ ਹੈ ਕਿ ਮਾਸਕ ਪਾਉਣਾ ਲਾਜ਼ਮੀ ਹੈ। ਇਸ ਦੌਰਾਨ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲ੍ਹਿਆਂ ਵਿੱਚ ਫੇਸ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਵੀ ਪੜ੍ਹੋ : ਕੇਜਰੀਵਾਲ ਖੁਦ ਦਖਲ ਦੇ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫੌਰੀ ਰਿਹਾਈ ਕਰਵਾਉਣ : ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕੋਵਿਡ -19 ਸਥਿਤੀ 'ਤੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਨੇ ਪਹਿਲਾਂ 2 ਅਪ੍ਰੈਲ ਨੂੰ ਮਾਸਕ ਪਹਿਨਣ ਦੇ ਹੁਕਮ ਨੂੰ ਹਟਾ ਦਿੱਤਾ ਸੀ। -PTC News