ਭਾਰਤ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 3,545 ਨਵੇਂ ਕੇਸ ਆਏ
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਭਰ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 19 ਹਜ਼ਾਰ ਤੋਂ ਪਾਰ ਹੈ। ਇਸ ਸਮੇਂ ਦੇਸ਼ ਭਰ ਵਿੱਚ 19,688 ਐਕਟਿਵ ਕੇਸ ਦਰਜ ਕੀਤੇ ਗਏ ਹਨ। ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.05 ਫ਼ੀਸਦੀ ਬਣ ਗਏ ਹਨ। ਇਸ ਸਮੇਂ ਦੇਸ਼ ਵਿੱਚ ਰਿਕਵਰੀ ਦਰ 98.74 ਫੀਸਦੀ ਦਰਜ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੁੱਲ 3549 ਮਰੀਜ਼ ਠੀਕ ਹੋਏ ਹਨ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 25 ਲੱਖ, 51 ਹਜ਼ਾਰ, 248 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ।
ਮੰਤਰਾਲੇ ਅਨੁਸਾਰ ਰਾਸ਼ਟਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ਵਿੱਚ ਹੁਣ ਤੱਕ ਕੁੱਲ 189.81 ਕਰੋੜ ਵੈਕਸੀਨ ਦੀਆਂ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਲੋਕਾਂ ਨੂੰ ਵੈਕਸੀਨ ਦੀਆਂ ਕੁੱਲ 16,59,843 ਖੁਰਾਕਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੁੜ ਕੋਰੋਨਾ ਆਪਣੇ ਪੈਰ ਫੈਲਾਉਂਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 87 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ। ਬੀਤੇ ਦਿਨ ਪੰਜਾਬ ਵਿੱਚ 72 ਕੇਸ ਸਾਹਮਣੇ ਆਏ ਸਨ। ਪਟਿਆਲਾ ਵਿੱਚ ਕੋਰੋਨਾ ਦੇ ਆ ਰਹੇ ਮਾਮਲੇ ਕਾਫੀ ਚਿੰਤਾਜਨਕ ਹਨ।
ਇਹ ਵੀ ਪੜ੍ਹੋ : ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹੇ, ਪਹਿਲੇ ਹੀ ਦਿਨ 7 ਹਜ਼ਾਰ ਸ਼ਰਧਾਲੂ ਪੁੱਜੇ