ਚੰਡੀਗੜ੍ਹ ‘ਚ ਕੋਰੋਨਾ ਪਾਜ਼ੀਟਿਵ ਮੁਲਜ਼ਮ ਅਦਾਲਤ ‘ਚ ਪੇਸ਼, ਜੱਜ ਨੂੰ ਕੀਤਾ ਗਿਆ Quarantine

Corona positive accused appearing in court in Chandigarh, the judge was quarantined
ਚੰਡੀਗੜ੍ਹ 'ਚ ਕੋਰੋਨਾ ਪਾਜ਼ੀਟਿਵ ਮੁਲਜ਼ਮ ਅਦਾਲਤ 'ਚ ਪੇਸ਼, ਜੱਜ ਨੂੰ ਕੀਤਾ ਗਿਆ Quarantine

ਚੰਡੀਗੜ੍ਹ ‘ਚ ਕੋਰੋਨਾ ਪਾਜ਼ੀਟਿਵ ਮੁਲਜ਼ਮ ਅਦਾਲਤ ‘ਚ ਪੇਸ਼, ਜੱਜ ਨੂੰ ਕੀਤਾ ਗਿਆ Quarantine:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੁਲਿਸ ਵਲੋਂ ਮੰਗਲਵਾਰ ਨੂੰ ਇਕ ਦੋਸ਼ੀ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਜਦੋਂ ਉਸ ਦੇ ਸੈਂਪਲ ਟੈਸਟ ਲਈ ਭੇਜੇ ਗਏ ਤਾਂ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਦਰਅਸਲ ‘ਚ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਜੱਜ ਇੰਦਰਜੀਤ ਸਿੰਘ ਦੀ ਕੋਰਟ ਵਿਚ ਇੱਕ ਮੁਲਜ਼ਮ ਨੂੰ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸੁਣਵਾਈ ਤੋਂ ਬਾਅਦ ਪਤਾ ਲੱਗਿਆ ਕਿ ਮੁਲਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿਚ ਹੜਕੰਪ ਮਚ ਗਿਆ ਅਤੇ ਤੁਰੰਤ ਜੱਜ ਇੰਦਰਜੀਤ ਸਿੰਘ ਨੂੰ ਕਵਾਰੰਟਾਈਨ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਲਾਕਡਾਊਨ ਦੇ ਕਾਰਨ ਜ਼ਿਲ੍ਹਾ ਅਦਾਲਤ ਵਿਚ ਸਿਰਫ ਜ਼ਮਾਨਤ ਪਟੀਸ਼ਨ ‘ਤੇ ਹੀ ਸੁਣਵਾਈ ਹੋ ਰਹੀ ਹੈ। ਬਾਕੀ ਸਾਰੇ ਮਾਮਲਿਆਂ ਨੂੰ ਅਗਲੀ ਤਾਰੀਕ ਦੇ ਲਈ ਟਾਲ ਦਿੱਤਾ ਗਿਆ ਹੈ। ਅਦਾਲਤ ਵਿਚ ਸ਼ੁਰੂ ਤੋਂ ਹੀ ਸਾਰੀ ਤਰ੍ਹਾਂ ਦੀ ਚੌਕਸੀ ਵਰਤੀ ਜਾ ਰਹੀ ਹੈ। ਹਰ ਕੋਰਟ ਰੂਮ ਵਿਚ ਸੈਨੀਟਾਈਜ਼ਰ ਰੱਖਿਆ ਗਿਆ ਹੈ। ਕਿਸੇ ਨੂੰ ਵੀ ਬਗੈਰ ਮਾਸਕ ਦੇ ਕੋਰਟ ਰੂਮ ਵਿਚ ਜਾਣ ਦੀ ਆਗਿਆ ਨਹੀਂ ਹੈ।
-PTCNews