ਦੇਸ਼

ਕੋਰੋਨਾ ਦਾ ਕਹਿਰ: 24 ਘੰਟਿਆਂ 'ਚ 8,895 ਮਾਮਲੇ ਆਏ ਸਾਹਮਣੇ, 2,796 ਲੋਕਾਂ ਦੀ ਮੌਤ

By Riya Bawa -- December 05, 2021 12:52 pm -- Updated:December 05, 2021 12:52 pm

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਗਿਰਾਵਟ ਦਾ ਸਿਲਸਿਲਾ ਦੇਸ਼ ਵਿਚ ਜਾਰੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਸ਼ਨੀਵਾਰ ਨੂੰ ਪਿਛਲੇ 24 ਘੰਟਿਆਂ ਵਿੱਚ 8 ਹਜ਼ਾਰ 895 ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 796 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਸ ਸਮੇਂ ਦੌਰਾਨ, 6 ਹਜ਼ਾਰ 918 ਲੋਕ ਕੋਵਿਡ ਤੋਂ ਠੀਕ ਵੀ ਹੋਏ ਹਨ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਇਸ ਸਮੇਂ 99 ਹਜ਼ਾਰ 155 ਕੇਸ ਸਰਗਰਮ ਹਨ ਜਦੋਂ ਕਿ 3 ਕਰੋੜ 40 ਲੱਖ 60 ਹਜ਼ਾਰ 774 ਲੋਕਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ।

Coronavirus update: India adds 9,216 new Covid-19 cases in last 24 hours

ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 4 ਲੱਖ 73 ਹਜ਼ਾਰ 326 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, ਨਵੇਂ ਕੇਸ ਪਾਏ ਜਾਣ ਤੋਂ ਬਾਅਦ, ਸਰਗਰਮ ਮਾਮਲਿਆਂ ਵਿੱਚ 819 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ।ਦੇਸ਼ 'ਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ 1 ਕਰੋੜ ਤੋਂ ਵੱਧ ਕੋਵਿਡ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 127.61 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ 'ਚ 1, 04,18,707 ਕੋਵਿਡ ਟੀਕੇ ਲਾਏ ਗਏ ਹਨ।

Coronavirus: India records 8,603 new COVID cases, 415 deaths

ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 8,895 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਹੁਣ 99 ਹਜ਼ਾਰ 151 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਹ ਪੀੜਤ ਮਾਮਲਿਆਂ ਦਾ 0.29 ਫ਼ੀਸਦੀ ਹੈ। ਰੋਜ਼ਾਨਾ ਵਾਇਰਸ ਦਰ 0.73 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 6,918 ਕੋਵਿਡ ਮਰੀਜ਼ ਸਿਹਤਮੰਦ ਹੋਏ ਹਨ। ਹੁਣ ਤੱਕ 3 ਕਰੋੜ 40 ਲੱਖ 60 ਹਜ਼ਾਰ 774 ਲੋਕ ਸਿਹਤਮੰਦ ਹੋ ਚੁੱਕੇ ਹਨ। ਸਿਹਤਮੰਦ ਹੋਣ ਦੀ ਦਰ 98.35 ਫ਼ੀਸਦੀ ਹੈ।

corona

-PTC News

  • Share