Thu, Dec 12, 2024
Whatsapp

ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ

Reported by:  PTC News Desk  Edited by:  Ravinder Singh -- April 25th 2022 09:46 AM
ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ

ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ

ਨਵੀਂ ਦਿੱਲੀ : ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਗਿਣਤੀ ਅਜੇ ਭਾਵੇਂ ਥੋੜ੍ਹੀ ਹੈ ਪਰ ਹੌਲੀ ਹੌਲੀ ਇਹ ਕੇਸ ਵੱਧ ਰਹੇ ਹਨ। ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਪ੍ਰੈਲ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਦੇ ਵੀ ਇਸ ਮੀਟਿੰਗ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੋਵਿਡ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪਹਿਲਾਂ ਵੀ ਮੀਟਿੰਗਾਂ ਕਰ ਚੁੱਕੇ ਹਨ। ਹੁਣ ਸਥਿਤੀ ਗੰਭੀਰ ਹੁੰਦੀ ਦੇਖ ਮੁੜ ਮੀਟਿੰਗ ਬੁਲਾਈ ਗਈ ਹੈ। ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈਜੇ ਦੇਸ਼ ਦੀ ਗੱਲ ਕਰੀਏ ਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,593 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ 'ਚ ਕੋਰੋਨਾ ਲਾਗ ਮਰੀਜ਼ਾਂ ਦੀ ਕੁੱਲ ਗਿਣਤੀ 4,25,19,479 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,22,193 ਹੋ ਗਈ ਹੈ। ਕੋਰੋਨਾ ਨੇ ਮੁੜ ਵਧਾਈ ਚਿੰਤਾ, ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈਜ਼ਿਕਰਯੋਗ ਹੈ ਕਿ ਪੰਜਾਬ ਤੇ ਚੰਡੀਗੜ੍ਹ lਤੇ ਹਰਿਆਣੇ ਦੇ ਕੁਝ ਜ਼ਿਲ੍ਹਿਆਂ ਵਿੱਚ ਕੋਰੋਨਾ ਸਬੰਧੀ ਬੀਤੇ ਦਿਨੀਂ ਨਿਰਦੇਸ਼ ਜਾਰੀ ਕੀਤੇ ਗਏ ਸਨ। ਮਾਸਕ ਪਾਉਣ ਦੇ ਨਿਯਮ ਮੁੜ ਜਾਰੀ ਕਰ ਦਿੱਤੇ ਗਏ ਸਨ ਤੇ ਲੋਕਾਂ ਨੂੰ ਹੋਰ ਵੀ ਹਦਾਇਤਾਂ ਦਿੱਤੀਆਂ ਸਨ। ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ। ਸਕੂਲਾਂ ਵਿੱਚ ਵੀ ਕੋਰੋਨਾ ਨੂੰ ਲੈ ਕੇ ਸਖ਼ਤੀ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ਇਮੈਨੁਅਲ ਮੈਕਰੋਂ ਦੂਜੀ ਵਾਰ ਫਰਾਂਸ ਦੇ ਰਾਸ਼ਟਰਪਤੀ ਬਣੇ


Top News view more...

Latest News view more...

PTC NETWORK