ਕੋਰੋਨਾ ਦਾ ਕਹਿਰ ਜਾਰੀ, ਸ੍ਰੀ ਮੁਕਤਸਰ ਸਾਹਿਬ ‘ਚ 5 ਅਤੇ ਪਠਾਨਕੋਟ ‘ਚ 6 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਦਾ ਕਹਿਰ ਜਾਰੀ, ਸ੍ਰੀ ਮੁਕਤਸਰ ਸਾਹਿਬ 'ਚ 5 ਅਤੇ ਪਠਾਨਕੋਟ 'ਚ 6 ਨਵੇਂ ਮਾਮਲੇ ਆਏ ਸਾਹਮਣੇ 

ਕੋਰੋਨਾ ਦਾ ਕਹਿਰ ਜਾਰੀ, ਸ੍ਰੀ ਮੁਕਤਸਰ ਸਾਹਿਬ ‘ਚ 5 ਅਤੇ ਪਠਾਨਕੋਟ ‘ਚ 6 ਨਵੇਂ ਮਾਮਲੇ ਆਏ ਸਾਹਮਣੇ:ਸ੍ਰੀ ਮੁਕਤਸਰ ਸਾਹਿਬ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। ਅੱਜ ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ ਹਨ।

ਅੱਜ ਸ੍ਰੀ ਮੁਕਤਸਰ ਵਿਖੇ ਪੰਜ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਚਾਰ ਕੇਸ ਗਿੱਦੜਬਾਹਾ ਨਾਲ ਸਬੰਧਿਤ ਹਨ ਜੋ ਕਿ ਪਹਿਲਾਂ ਪਾਜਟਿਵ ਕੇਸ ਦੇ ਸਬੰਧ ਵਿਚ ਆਏ ਹਨ, ਜਦਕਿ ਇਕ ਹੋਰ ਮਰੀਜ਼ ਬੱਲੂਆਣਾ ਨਾਲ ਸਬੰਧਿਤ ਹੈ ,ਜਿਸਦੀ ਸੈਂਪਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਹੈ। ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਐਕਟਿਵ ਕੇਸ 16 ਹੋ ਗਏ ਹਨ।

ਕੋਰੋਨਾ ਦਾ ਕਹਿਰ ਜਾਰੀ, ਸ੍ਰੀ ਮੁਕਤਸਰ ਸਾਹਿਬ ‘ਚ 5 ਅਤੇ ਪਠਾਨਕੋਟ ‘ਚ 6 ਨਵੇਂ ਮਾਮਲੇ ਆਏ ਸਾਹਮਣੇ

ਪਠਾਨਕੋਟ ਵਿੱਚ ਵੀ ਕੋਰੋਨਾ ਦੇ ਅੱਜ 6 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਸਿਹਤ ਵਿਭਾਗ ਨੂੰ 233 ਕੋਰੋਨਾ ਮੈਡੀਕਲ ਜਾਂਚ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਚੋਂ 227 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੈ, ਜਦੋਂ ਕਿ 6 ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 8500 ਤੋਂ ਪਾਰ ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 213 ਹੋ ਗਿਆ ਹੈ। ਪੰਜਾਬ ਵਿੱਚ ਮੰਗਲਵਾਰ ਨੂੰ 77 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ 9 ਮੌਤਾਂ ਹੋਈਆਂ ਹਨ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ  5663 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਕੁੱਲ੍ਹ ਗਿਣਤੀ 2635 ਹੋ ਗਈ ਹੈ।
-PTCNews