Corona Updates: 575 ਦਿਨਾਂ 'ਚ ਆਏ ਕੋਰੋਨਾ ਦੇ ਸਭ ਤੋਂ ਘੱਟ ਕੇਸ, ਪਿਛਲੇ 24 ਘੰਟਿਆਂ 'ਚ 6,317 ਨਵੇਂ ਕੇਸ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਮੀਕਰੋਨ ਦੇ ਖਤਰੇ ਵਿਚਕਾਰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜੇ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 6,317 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 6,906 ਲੋਕਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਗਈ ਹੈ ਜਦੋਂਕਿ ਮੰਗਲਵਾਰ ਨੂੰ 5,326 ਤੇ ਸੋਮਵਾਰ ਨੂੰ 6,563 ਮਰੀਜ਼ ਸਾਹਮਣੇ ਆਏ ਸਨ।
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 318 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਮੰਗਲਵਾਰ ਨੂੰ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 453 ਦਰਜ ਕੀਤੀ ਗਈ ਸੀ।
ਇਸ ਦੇ ਨਾਲ ਹੀ 575 ਦਿਨਾਂ ਬਾਅਦ ਸਭ ਤੋਂ ਘੱਟ ਸਰਗਰਮ ਕੋਰੋਨਾ ਮਰੀਜ਼ ਰਹਿ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ 78,190 ਸਰਗਰਮ ਕੋਰੋਨਾ ਮਰੀਜ਼ ਹਨ, ਜੋ ਕਿ 575 ਦਿਨਾਂ ਬਾਅਦ ਸਭ ਤੋਂ ਘੱਟ ਹੈ।