ਮੁੱਖ ਖਬਰਾਂ

ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਪੰਜਾਬ 'ਚ ਸਿਹਤ ਕਰਮਚਾਰੀਆਂ ਨੂੰ ਲੱਗਾ ਕੋਰੋਨਾ ਟੀਕਾ  

By Shanker Badra -- January 16, 2021 5:05 pm -- Updated:January 16, 2021 5:08 pm

ਚੰਡੀਗੜ੍ਹ : ਅੱਜ ਦੇਸ਼ ਵਿਆਪੀ ਕੋਵਿਡ -19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਹੋ ਚੁਕੀ ਹੈ। ਕੋਵਿਡ -19 ਵਿਰੁੱਧ ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ ਅੱਜ ਤਕਰੀਬਨ 3 ਲੱਖ ਸਿਹਤ ਕਰਮਚਾਰੀਆਂ ਨੂੰ 2,934 ਕੇਂਦਰਾਂ ‘ਤੇ ਟੀਕਾ ਲਗਾਇਆ ਜਾਵੇਗਾ। ਇਸ ਦੌਰਾਨ ਪੰਜਾਬ ਵਿੱਚ ਵੀ ਵੱਖ -ਵੱਖ ਥਾਵਾਂ 'ਤੇ ਕੋਰੋਨਾ ਦੇ ਟੀਕੇ ਲਾਏ ਗਏ ਹਨ। ਅੱਜ ਬਠਿੰਡਾ ਵਿਖੇ ਕੋਵਿਡ -19 ਟੀਕਾਕਰਨ ਦੀ ਸ਼ੁਰੂਆਤ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨੇ ਟੀਕਾ ਲਗਵਾ ਕੇ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਦੇਸ਼ 'ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ

Corona vaccine launched in Punjab, vaccinated by health workers ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪੰਜਾਬ 'ਚ ਵੀ ਸਿਹਤ ਕਰਮਚਾਰੀਆਂ ਨੂੰ ਲੱਗਾ ਕੋਰੋਨਾ ਟੀਕਾ

ਖੰਨਾ ਵਿੱਚ ਵੀ ਡਾ. ਰਾਜਿੰਦਰ ਗੁਲਾਟੀ, ਸਾਬਕਾ ਐਸ.ਐਮ.ਓ ਨੇ ਟੀਕਾ ਲਗਵਾਇਆ ਹੈ। ਫ਼ਰੀਦਕੋਟ ਵਿਚ ਕੋਰੋਨਾ ਵਾਇਰਸ ਦੀ ਵੈਕਸੀਨ ਦਾ ਟੀਕਾ ਲਗਾਇਆ ਗਿਆ ਹੈ। ਪਟਿਆਲਾ ਵਿੱਚ ਕੋਰੋਨਾ ਦਾ ਟੀਕਾਕਰਨ ਲਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। 100 ਤੋਂ 300 ਵਿਅਕਤੀਆਂ ਤੱਕ ਵੈਕਸੀਨ ਟੀਕਾਕਰਨ ਲਾਉਣ ਦਾ ਪ੍ਰਬੰਧ ਰੋਜ਼ਾਨਾ ਕੀਤਾ ਜਾ ਰਿਹਾ ਹੈ। ਬਟਾਲਾ 'ਚ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਹੋਈ ਹੈ।

Corona vaccine launched in Punjab, vaccinated by health workers ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪੰਜਾਬ 'ਚ ਵੀ ਸਿਹਤ ਕਰਮਚਾਰੀਆਂ ਨੂੰ ਲੱਗਾ ਕੋਰੋਨਾ ਟੀਕਾ

ਫ਼ਰੀਦਕੋਟ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਚੰਦਰ ਸ਼ੇਖਰ ਨੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ ਹੈ। ਫਤਿਹਗੜ੍ਹ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਦੀ ਹਾਜ਼ਰੀ ਵਿੱਚ ਕੁਲਦੀਪ ਸਿੰਘ ਐੱਸ.ਐੱਮ.ਓ ਨੇ ਟੀਕਾ ਲਗਵਾਇਆ ਹੈ। ਜਲੰਧਰ ਜ਼ਿਲ੍ਹੇ 'ਚਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ ਹੋਇਆ ਹੈ। ਸਿਵਲ੍ ਹਸਪਤਾਲ 'ਚ ਸਭ ਤੋਂ ਪਹਿਲਾਂ ਐੱਸ.ਐੱਮ.ਓ ਡਾਕਟਰ ਕਸ਼ਮੀਰੀ ਲਾਲ ਤੇ ਡਾਕਟਰ ਤਰਸੇਮ ਲਾਲ ਨੇ ਟੀਕਾ ਲਗਵਾਇਆ।

Corona vaccine launched in Punjab, vaccinated by health workers ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪੰਜਾਬ 'ਚ ਵੀ ਸਿਹਤ ਕਰਮਚਾਰੀਆਂ ਨੂੰ ਲੱਗਾ ਕੋਰੋਨਾ ਟੀਕਾ

ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ

ਰੋਪੜ ਦੇ ਵਿੱਚ ਵੀ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਰੋਪੜ ਦੇ ਸਰਕਾਰ ਹਸਪਤਾਲ ਵਿੱਚ ਇਸਦੀ ਰਸਮੀ ਸ਼ੁਰੂਆਤ ਕੀਤੀ ਤੇ ਇਸ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਦੇਵ ਸਿੰਘ ਅਤੇ ਡਾਕਟਰ ਗੁਰਪ੍ਰੀਤ ਕੋਰ ਨੂੰ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਗਿਆ ਹੈ।

Corona vaccine launched in Punjab, vaccinated by health workers ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪੰਜਾਬ 'ਚ ਵੀ ਸਿਹਤ ਕਰਮਚਾਰੀਆਂ ਨੂੰ ਲੱਗਾ ਕੋਰੋਨਾ ਟੀਕਾ

ਇਸ ਤੋਂ ਪਹਿਲਾਂ ਦਿੱਲੀ ਦੇ ਏਮਜ਼ (AIIMS) 'ਚ ਇਕ ਸਫ਼ਾਈ ਕਰਮਚਾਰੀ ਨੂੰ ਸਭ ਤੋਂ ਪਹਿਲਾਂ ਕੋਰੋਨਾ ਦਾ ਟੀਕਾ ਲਗਾਇਆ ਗਿਆ ਹੈ। ਇਸ ਮੌਕੇ ਉੱਥੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ AIIMS ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਵੀ ਮੌਜੂਦ ਸਨ। ਇਸ ਤੋਂ ਬਾਅਦ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਦੀ ਮੌਜੂਦਗੀ 'ਚ ਟੀਕਾ ਲਗਾਇਆ।
-PTCNews

  • Share