‘ਪੰਜਾਬ ‘ਚ ਨਹੀਂ ਪਹੁੰਚੀ ਕੋਰੋਨਾ ਵੈਕਸੀਨ, 1 ਮਈ ਨੂੰ ਟੀਕਾਕਰਨ ਹੋ ਸਕਦਾ ਹੈ ਮੁਸ਼ਕਿਲ’

ਚੰਡੀਗੜ੍ਹ- ਦੇਸ਼ ਭਰ ਦੇ ਵਿਚ ਪੈ ਰਹੀ ਕੋਰੋਨਾ ਮਹਾਮਾਰੀ ਦੇ ਦੇ ਚਲਦਿਆਂ ਸਿਹਤ ਸਹੂਲਤਾਂ ਲਈ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਬੀਤੇ ਕੁਝ ਸਮੇਂ ਤੋਂ ਦੇਸ਼ ਵਿਚ ਪਹਿਲਾਂ ਹੀ ਆਕਸੀਜਨ ਦੀ ਘਾਟ ਨਾਲ ਜੂਝ ਰਹੇ ਲੋਕਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੈ ਉਥੇ ਹੀ ਹੁਣ ਇਸ ਤੋਂ ਬਾਅਦ ਇਕ ਹੋਰ ਚਿੰਤਾ ਦੀ ਗੱਲ ਸਾਹਮਣੇ ਆਈ ਹੈ , ਜੋ ਕਿ ਟੀਕਾਕਰਨ ਨਾਲ ਜੁੜੀ ਹੈ |

Read More : ਪਤਨੀ ਤੋਂ ਬਾਅਦ ਹੁਣ ਖੁਦ ਕੋਰੋਨਾ ਦੀ ਚਪੇਟ ‘ਚ ਆਏ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ

ਦਰਅਸਲ ਬੀਤੇ ਦਿਨੀਂ ਕੋਰੋਨਾ ਮੱਦੇਨਜ਼ਰ ਕੇਂਦਰ ਸਰਕਾਰ ਨੇ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਐਂਟੀ ਕੋਵਿਡ ਟੀਕਾ ਲਗਾਉਣ ਦਾ ਐਲਾਨ ਕੀਤਾ ਸੀ , ਪਰ ਹੁਣ ਜੋ ਖਬਰਾਂ ਸਾਹਮਣੇ ਆ ਰਹੀਆਂ ਹਨ ਉਸ ਮੁਤਾਬਕ ਟੀਕੇ ਦੀ ਖੇਪ ਅਜੇ ਤੱਕ ਪੰਜਾਬ ਵਿੱਚ ਨਹੀਂ ਪਹੁੰਚੀ, ਜਿਸ ਕਾਰਨ 18 ਸਾਲ ਤੋਂ ਉਪਰ ਦੇ ਲੋਕਾਂ ਨੂੰ 1 ਮਈ ਤੋਂ ਟੀਕੇ ਲਗਾਉਣ ਦੀ ਕੋਈ ਸੰਭਾਵਨਾ ਨਹੀਂ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ – ਕਿੱਥੇ ਰਹਿਣਗੀਆਂ ਪਾਬੰਦੀਆਂ 

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜਾਰੀ ਕਰਦਿਆਂ ਮੀਡੀਆ ਨੂੰ ਦੱਸਿਆ ਹੈ ਕਿ ਕੇਂਦਰ ਵੱਲੋਂ ਪੰਜਾਬ ਨੂੰ ਟੀਕਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਆਪਣੇ ਪੱਧਰ ’ਤੇ 30 ਲੱਖ ਟੀਕਿਆਂ ਦਾ ਆਰਡਰ ਦਿੱਤਾ ਹੈ, ਪਰ ਕੇਂਦਰ ਸਰਕਾਰ ਤੋਂ ਟੀਕੇ ਦੇ ਮਿਲਣ ਦੀ ਘੱਟ ਉਮੀਦ ਹੈ। ਦੋ ਦਿਨਾਂ ਬਾਅਦ, 18 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਨੂੰ ਟੀਕਾ ਲਗਾਉਣ ਲਈ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ, ਜੋ ਕਿ ਸਿਰੇ ਚੜ੍ਹਦਾ ਨਹੀਂ ਜਾਪਦਾ।

ਇਸ ਵਿਚਾਲੇ ਤੁਹਾਨੂੰ ਇਹ ਵੀ ਦੱਸਦੀ ਕਿ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ 6472 ਹੋ ਗਈ ਹੈ, ਜਦੋਂ ਕਿ 142 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 97 ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦੋਂ ਕਿ 700 ਮਰੀਜ਼ ਸਹੀ ਤਰ੍ਹਾਂ ਸਾਹ ਨਹੀਂ ਲੈ ਪਾ ਰਹੇ ਹਨ। ਪੰਜਾਬ ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ 7107801 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 358186 ਲੋਕਾਂ ਦੇ ਸਕਾਰਾਤਮਕ ਦੱਸੀ ਗਈ ਹੈ। ਇਨ੍ਹਾਂ ਵਿਚੋਂ 295988 ਠੀਕ ਹੋ ਚੁੱਕੇ ਹਨ।