Advertisment

ਕੋਰੋਨਾ ਵਾਇਰਸ ਸਬੰਧੀ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਮੈਨੇਜਰਾਂ ਨੂੰ ਦਿੱਤੇ ਪ੍ਰਬੰਧਕੀ ਨਿਰਦੇਸ਼

author-image
Jashan A
Updated On
New Update
ਕੋਰੋਨਾ ਵਾਇਰਸ ਸਬੰਧੀ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਮੈਨੇਜਰਾਂ ਨੂੰ ਦਿੱਤੇ ਪ੍ਰਬੰਧਕੀ ਨਿਰਦੇਸ਼
Advertisment
ਕੋਰੋਨਾ ਵਾਇਰਸ ਸਬੰਧੀ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਮੈਨੇਜਰਾਂ ਨੂੰ ਦਿੱਤੇ ਪ੍ਰਬੰਧਕੀ ਨਿਰਦੇਸ਼ ਗੁਰਦੁਆਰਿਆਂ ਦਾ ਲੋੜੀਂਦਾ ਸਟਾਫ਼ ਰਹੇਗਾ ਹਰ ਸਮੇਂ ਹਾਜ਼ਰ ਅੰਮ੍ਰਿਤਸਰ: ਕੋਰੋਨਾਵਾਇਰਸ ਨੂੰ ਲੈ ਕੇ ਬਣੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਜਾਰੀ ਕਰਦਿਆਂ ਰੋਜ਼ਾਨਾ ਦੀ ਮਰਯਾਦਾ ਨਿਭਾਉਣ ਲਈ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਹਾਜ਼ਰ ਰੱਖਣ ਲਈ ਕਿਹਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਹਰ ਤਰ੍ਹਾਂ ਸੁਚੇਤ ਰਹਿਣ ਲਈ ਆਖਿਆ। publive-imageਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਸ਼੍ਰੋਮਣੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਸਾਹਿਬਾਨ ਵਿਖੇ ਰੋਜ਼ਾਨਾ ਦੀ ਮਰਯਾਦਾ ਨਿਭਾਉਣ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਇਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਲਗਾਤਾਰ ਹਾਜ਼ਰ ਰਹਿਣ ਅਤੇ ਇਸ ਦੇ ਨਾਲ ਹੀ ਗ੍ਰੰਥੀ ਸਿੰਘ, ਰਾਗੀ ਸਿੰਘ, ਅਕਾਊਂਟੈਂਟ, ਕੈਸ਼ੀਅਰ ਅਤੇ ਹੋਰ ਲੋੜੀਂਦੇ ਪਰ ਘੱਟ ਤੋਂ ਘੱਟ ਸਟਾਫ਼ ਦੀ ਵੀ ਹਰ ਸਮੇਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਸਟਾਫ਼ ਲਈ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧ ਕੀਤੇ ਜਾਣ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦਾ ਸਿੱਧਾ ਸਬੰਧ ਸੰਗਤ ਨਾਲ ਜੁੜਿਆ ਹੋਇਆ ਹੈ ਅਤੇ ਰੋਜ਼ਾਨਾ ਦੀ ਮਰਯਾਦਾ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਹਾਲਾਤਾਂ ਦੇ ਮੱਦੇਨਜ਼ਰ ਸੁਚੇਤ ਰੂਪ ਵਿਚ ਕਾਰਜ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਪਰਕਰਮਾ ਅੰਦਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਸੰਗਤਾਂ ਨੂੰ ਇਕ ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਲੰਗਰ ਵਿਖੇ ਵੀ ਕਤਾਰਾਂ ਦੀ ਗਿਣਤੀ ਘਟਾ ਦਿੱਤੀ ਗਈ ਹੈ। ਦਰਸ਼ਨੀ ਡਿਉੜੀ ਤੋਂ ਅੱਗੇ ਸੰਗਤ ਨੂੰ ਕੇਵਲ ਦੋ ਕਤਾਰਾਂ ਵਿਚ ਦਰਸ਼ਨ ਕਰਨ ਭੇਜਿਆ ਜਾ ਰਿਹਾ ਹੈ ਅਤੇ ਇਥੇ ਵੀ ਆਪਸੀ ਦੂਰੀ ਨੂੰ ਬਣਾਈ ਰੱਖਣ ਲਈ ਸੇਵਾਦਾਰ ਆਖ ਰਹੇ ਹਨ। ਉਨ੍ਹਾਂ ਦੱਸਿਆ ਕਿ ਲੰਗਰ ਹਾਲ ਵਿਖੇ ਵੀ ਸੰਗਤ ਨੂੰ ਸੁਚੇਤ ਕਰਨ ਲਈ ਸੂਚਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਹੀ ਗੁਰਦੁਆਰਾ ਸਾਹਿਬਾਨ ਅੰਦਰ ਮਰਯਾਦਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਰੱਖਣ ਲਈ ਕਿਹਾ ਗਿਆ ਹੈ। ਮੁੱਖ ਸਕੱਤਰ ਅਨੁਸਾਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸਟਾਫ਼ ਨੂੰ ਵੀ ਸਾਵਧਾਨੀ ਨਾਲ ਡਿਊਟੀ ਕਰਨ ਲਈ ਆਖਿਆ ਹੈ। ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ ਤੇ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਮੁਖਤਾਰ ਸਿੰਘ,ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ ਢੱਡੇ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਤਰਸੇਮ ਸਿੰਘ ਗਿੱਲ ਅਤੇ ਹੋਰ ਮੌਜੂਦ ਸਨ। -PTC News-
Advertisment

Stay updated with the latest news headlines.

Follow us:
Advertisment