Corona Virus: ਮੋਹਾਲੀ ਤੋਂ ਬਾਅਦ ਹੁਸ਼ਿਆਰਪੁਰ ‘ਚ ਮਿਲਿਆ ਸ਼ੱਕੀ ਮਰੀਜ਼

Corona Virus: ਮੋਹਾਲੀ ਤੋਂ ਬਾਅਦ ਹੁਸ਼ਿਆਰਪੁਰ ‘ਚ ਮਿਲਿਆ ਸ਼ੱਕੀ ਮਰੀਜ਼

ਹੁਸ਼ਿਆਰਪੁਰ: ਚੀਨ ‘ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਹੜਕੰਪ ਮਚਾਇਆ ਹੋਇਆ ਹੈ, ਜਿਸ ਕਾਰਨ ਚੀਨ ‘ਚ ਹੁਣ ਤੱਕ 132 ਲੋਕਾਂ ਦੀ ਮੌਤ ਹੋ ਗਈ ਹੈ।ਇਸ ਜਾਨਲੇਵਾ ਕੋਰੋਨਾ ਵਾਇਰਸ ਨੇ ਭਾਰਤ ‘ਚ ਵੀ ਦਸਤਕ ਦੇ ਦਿੱਤੀ ਹੈ।

ਪੰਜਾਬ ਦੇ ਮੁਹਾਲੀ ਤੋਂ ਬਾਅਦ ਹੁਣ ਹੁਸ਼ਿਆਰਪੁਰ ‘ਚ ਵੀ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਦਾ ਡਾਕਟਰਾਂ ਵੱਲੋਂ ਘਰ ਵਿੱਚ ਰੱਖ ਕੇ ਹੀ ਇਲਾਜ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ:ਜੰਮੂ-ਕਸ਼ਮੀਰ : ਪੁੰਛ ਤੋਂ ਜੰਮੂ ਜਾ ਰਹੀ ਬੱਸ ਖੱਡ ‘ਚ ਡਿੱਗੀ, 10 ਲੋਕਾਂ ਦੀ ਮੌਤ , 15 ਜਖ਼ਮੀ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਇੱਕ ਕੈਨੇਡਾ ਦੀ ਮਹਿਲਾ ਚੀਨ ਤੋਂ ਭਾਰਤ ਪਰਤੀ ਸੀ। ਪ੍ਰਸ਼ਾਸਨ ਨੂੰ ਮਹਿਲਾ ਦੇ ਕੋਰੋਨਾਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਹੈ। ਜਿਸ ਕਾਰਨ ਉਸ ਨੂੰ ਆਪਣੀ ਨਿਗਰਾਨੀ ਹੇਠ ਰੱਖਿਆ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਵਿਸ਼ਾਣੂਆਂ ਦਾ ਇਕ ਵੱਡਾ ਸਮੂਹ ਹੈ, ਜੋ ਕਿ ਆਮ ਜੁਕਾਮ ਤੋਂ ਲੈ ਕੇ ਸਾਹ ਲੈਣ ‘ਚ ਸਮੱਸਿਆ ਤੱਕ ਪੈਦਾ ਕਰ ਸਕਦਾ ਹੈ। ਚੀਨ ‘ਚ ਇਸ ਵਾਇਰਸ ਦੀ ਲਪੇਟ ‘ਚ ਆ ਕੇ ਹੁਣ ਤੱਕ 132 ਲੋਕਾਂ ਦੀ ਮੌਤ ਹੋ ਗਈ ਹੈ।

-PTC News