ਦੇਸ਼ ਵਿੱਚ ਡਿੱਗ ਰਿਹਾ ਕੋਰੋਨਾ ਦਾ ਗ੍ਰਾਫ, ਜਾਣੋ ਪਿਛਲੇ 24 ਘੰਟਿਆਂ ਦੇ ਅੰਕੜੇ

By Jagroop Kaur - June 06, 2021 10:06 am

ਦੇਸ਼ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਅਤੇ ਸਿਹਤ ਸਹੂਲਤਾਂ ਦੀ ਹੋ ਰਹੀ ਪੂਰਤੀ ਦੇ ਚਲਦਿਆਂ ਹੁਣ ਇਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਘਾਟ ਹੋਣੀ ਸ਼ੁਰੂ ਹੋ ਗਈ ਹੈ , ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ ਕੀਤੇ ਗਏ। ਪਿਛਲੇ 61 ਦਿਨਾਂ ਵਿੱਚ ਇਹ ਸਭ ਤੋਂ ਘੱਟ ਨਵੇਂ ਕੇਸ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,573 ਕੇਸ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।india-coronavirus-cases-today-6-june-2021-new-cases-deaths-corona-second-wave-updateRead More : ਆਕਸੀਜਨ ਐਕਸਪ੍ਰੈੱਸ ਰਾਹੀਂ 1503 ਟੈਂਕਰਾਂ ’ਚ 25629 ਮੀਟ੍ਰਿਕ ਟਨ ਤੋਂ ਵੱਧ LMO ਦੀ ਹੋਈ ਡਿਲੀਵਰੀ

ਇਸ ਤਰ੍ਹਾਂ ਐਕਟਿਵ ਕੇਸ ਯਾਨੀ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ ਹੋਈ ਹੈ। ਪਿਛਲੇ 10 ਦਿਨਾਂ ਦੀ ਗੱਲ ਕਰੀਏ ਤਾਂ ਐਕਟਿਵ ਕੇਸਾਂ ਵਿੱਚ 9,42,424 ਕੇਸਾਂ ਦੀ ਰਿਕਾਰਡ ਕਮਈ ਆਈ ਹੈ। ਲੰਘੀ 14 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਐਕਟਿਵ ਕੇਸਾਂ ਦਾ ਅੰਕੜਾ 15 ਲੱਖ ਤੋਂ ਹੇਠਾਂ ਆਇਆ ਹੈ।

Coronavirus update: India records over 11,000 fresh cases for third  straight day, tally reaches 3.32 lakh
ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 1.14 ਲੱਖ
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.89 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,681
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.88 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.69 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.46 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 14.73 ਲੱਖ
15 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ

India Lockdown extended news live: Coronavirus Updates: Lockdown extended  till May 31 - The Economic TimesRead More : ਅਦਾਕਾਰ ਦਿਲੀਪ ਕੁਮਾਰ ਦੀ ਵਿਗੜੀ ਸਿਹਤ ,ਹਸਪਤਾਲ ‘ਚ ਕਰਵਾਇਆ ਦਾਖਲ

ਦੇਸ਼ ਦੇ 15 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ਸ਼ਾਮਲ ਹਨ।

adv-img
adv-img