ਕੋਰੋਨਾ ਦਾ ਕਹਿਰ: ਦਿੱਲੀ ਦੇ ਨਾਲ ਲੱਗਦੇ ਨੋਇਡਾ 'ਚ 31 ਮਈ ਤੱਕ ਲਾਗੂ ਰਹੇਗੀ ਧਾਰਾ 144
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅਜਿਹੇ 'ਚ ਇਕ ਵਾਰ ਫਿਰ ਪਾਬੰਦੀਆਂ ਵਧ ਰਹੀਆਂ ਹਨ। ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨੂੰ ਪ੍ਰਸ਼ਾਸਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਅਤੇ ਆਉਣ ਵਾਲੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਫਿਲਹਾਲ ਇਹ ਧਾਰਾ 31 ਮਈ ਤੱਕ ਲਾਗੂ ਹੈ। ਨਾਲ ਹੀ, ਗੌਤਮ ਬੁੱਧ ਨਗਰ ਕਮਿਸ਼ਨਰੇਟ ਦੇ ਅਨੁਸਾਰ, ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇੱਕ ਬਿਆਨ ਵਿੱਚ, ਗੌਤਮ ਬੁੱਧ ਨਗਰ ਪੁਲਿਸ ਕਮਿਸ਼ਨਰੇਟ ਨੇ ਕਿਹਾ, "ਉੱਚ ਅਧਿਕਾਰੀਆਂ ਦੀ ਆਗਿਆ ਤੋਂ ਬਿਨਾਂ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਜਾਂ ਭੁੱਖ ਹੜਤਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਨਤਕ ਥਾਵਾਂ 'ਤੇ ਪੂਜਾ ਅਤੇ ਪ੍ਰਾਰਥਨਾ ਦੀ ਵੀ ਇਜਾਜ਼ਤ ਨਹੀਂ ਹੋਵੇਗੀ।"
ਇਹ ਵੀ ਪੜ੍ਹੋ: ਅੱਜ ਤੋਂ ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
ਇਸ ਦੇ ਨਾਲ, ਪੁਲਿਸ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰੀਖਿਆ ਦੌਰਾਨ, ਕੋਵਿਡ -19 ਦਿਸ਼ਾ-ਨਿਰਦੇਸ਼ ਦੇ ਅਨੁਸਾਰ ਸਮਾਜਿਕ ਦੂਰੀ ਦਾ ਸਹੀ ਢੰਗ ਨਾਲ ਪਾਲਣ ਕਰਨਾ ਹੋਵੇਗਾ। ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,157 ਨਵੇਂ ਮਾਮਲੇ ਆਏ ਸਾਹਮਣੇ ਆਏ ਹਨ ਤੇ 19 ਮਾਮਲੇ ਦਰਜ ਕੀਤੇ ਤੇ ਇਸ ਦੇ ਨਾਲ 19,500 'ਤੇ ਐਕਟਿਵ ਕੇਸ ਹਨ।
NCR ਦੀ ਗੱਲ ਕਰੀਏ ਤਾਂ ਐਤਵਾਰ ਨੂੰ ਫਰੀਦਾਬਾਦ ਵਿੱਚ ਕੋਰੋਨਾ ਦੇ 122 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਜ਼ਿਲ੍ਹਾ ਸਿਹਤ ਵਿਭਾਗ ਨੇ ਕੀਤੀ ਹੈ। ਇਸ ਦੌਰਾਨ 52 ਮਰੀਜ਼ ਤੰਦਰੁਸਤ ਹੋ ਗਏ। ਇਸ ਤੋਂ ਇਲਾਵਾ 18 ਮਰੀਜ਼ ਹਸਪਤਾਲ 'ਚ ਦਾਖਲ ਹਨ। ਇਸ ਦੌਰਾਨ ਵਿਭਾਗ ਵੱਲੋਂ 652 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਕੀਤੇ ਗਏ 1563 ਵਿਅਕਤੀਆਂ ਦੀ ਜਾਂਚ ਅਜੇ ਬਾਕੀ ਹੈ।
-PTC News