Fri, Apr 26, 2024
Whatsapp

ਕੋਰੋਨਾ ਦਾ ਕਹਿਰ: ਪੰਜ ਰਾਜਾਂ ਦੀਆਂ ਚੋਣਾਂ ਲਈ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਨਿਰਦੇਸ਼

Written by  Riya Bawa -- December 28th 2021 12:53 PM -- Updated: December 28th 2021 12:55 PM
ਕੋਰੋਨਾ ਦਾ ਕਹਿਰ: ਪੰਜ ਰਾਜਾਂ ਦੀਆਂ ਚੋਣਾਂ ਲਈ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਨਿਰਦੇਸ਼

ਕੋਰੋਨਾ ਦਾ ਕਹਿਰ: ਪੰਜ ਰਾਜਾਂ ਦੀਆਂ ਚੋਣਾਂ ਲਈ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਨਿਰਦੇਸ਼

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਮੰਤਰਾਲੇ ਨੇ ਪੰਜ ਰਾਜਾਂ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰਾਲੇ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਨੂੰ ਕੋਰੋਨਾ ਪ੍ਰੋਟੋਕੋਲ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕੋਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਹਤ ਮੰਤਰਾਲੇ ਨੇ ਪੰਜ ਚੋਣ ਸੂਬਿਆਂ ਨਾਲ ਮੀਟਿੰਗ ਕੀਤੀ ਹੈ। Coronavirus update: India reports 6,531 new Covid-19 cases, Omicron tally at 578 ਚੋਣ ਕਮਿਸ਼ਨ ਨੇ ਚੋਣਾਂ ਵਾਲੇ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਦੇ ਮੌਜੂਦਾ ਹਾਲਾਤ ਦੀ ਜਾਣਕਾਰੀ ਹਾਸਲ ਕਰਨ ਮਗਰੋਂ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ।

  ਸਿਹਤ ਮੰਤਰਾਲੇ ਨੇ ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ਨੂੰ ਟੀਕਾਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਚੋਣਾਵੀ ਰਾਜ ਜ਼ਿਲ੍ਹਾ ਪੱਧਰ 'ਤੇ ਕੋਰੋਨਾ ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਲਈ ਹਫ਼ਤਾਵਾਰੀ ਯੋਜਨਾ ਤਿਆਰ ਕਰੋ। ਇੰਨਾ ਹੀ ਨਹੀਂ ਇਲਾਕੇ ਵਿੱਚ ਹਰ ਰੋਜ਼ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣਾ ਵੀ ਜ਼ਰੂਰੀ ਹੈ। Election Commission bans victory processions during and after counting of votes on May 2 ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਚੋਣ ਸੂਬਿਆਂ ਨੂੰ ਵੀ ਕੋਰੋਨਾ ਦੀ ਜਾਂਚ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੋਵਿਡ ਦੇ ਇਲਾਜ 'ਤੇ ਜ਼ੋਰ ਦੇਣ ਦੀ ਗੱਲ ਵੀ ਕਹੀ ਗਈ ਹੈ ਤਾਂ ਜੋ ਅਚਾਨਕ ਇਨਫੈਕਸ਼ਨ ਦੇ ਮਾਮਲੇ ਨਾ ਵਧੇ। ਸਿਹਤ ਸਕੱਤਰ ਨੇ ਚੋਣ ਕਮਿਸ਼ਨ ਨਾਲ ਮੀਟਿੰਗ ਮਗਰੋਂ ਕਿਹਾ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਓਮੀਕਰੋਨ ਦੇ ਜ਼ਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਸ ਜਿਸ ਪ੍ਰਤੀਸ਼ਤ ਨਾਲ ਹੁਣ ਵਧ ਰਹੇ ਹਨ, ਅਗਲੇ ਕੁਝ ਮਹੀਨਿਆਂ ਦੌਰਾਨ ਰੋਜ਼ਾਨਾ ਕੇਸਾਂ ਵਿੱਚ 25 ਪ੍ਰਤੀਸ਼ਤ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। New Instructions by Election Commission -PTC News

Top News view more...

Latest News view more...