Tue, Apr 23, 2024
Whatsapp

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ

Written by  Shanker Badra -- July 09th 2020 01:03 PM
ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ:ਸੰਗਰੂਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਅੱਜ ਸਵੇਰੇ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਹਿਮਦਗੜ੍ਹ ਬਲਾਕ ਨਾਲ ਸੰਬੰਧਿਤ ਮ੍ਰਿਤਕ ਪ੍ਰਦੀਪ ਕੁਮਾਰ (59) ਸ਼ੂਗਰ ਸਮੇਤ ਹੋਰ ਕਈ ਬਿਮਾਰੀਆਂ ਨਾਲ ਪੀੜਤ ਸੀ। ਬੀਤੀ 1 ਜੁਲਾਈ ਨੂੰ ਉਸ ਨੂੰ ਓਸਵਾਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਬੀਤੀ ਰਾਤ ਉਸ ਦੀ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ 'ਚ ਮਰਨ ਵਾਲਿਆਂ ਦੀ ਗਿਣਤੀ 17 ਹੋ ਚੁੱਕੀ ਹੈ। [caption id="attachment_416711" align="aligncenter" width="300"]Coronavirus : 17th death due to corona in Sangrur Punjab ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ[/caption] ਦੱਸ ਦੇਈਏ ਕਿ ਬੁੱਧਵਾਰ ਸ਼ਾਮ ਤੱਕ ਪੰਜਾਬ ਭਰ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਚੁੱਕੀ ਹੈ, ਜਦਕਿ 178 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 4934 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਸੂਬੇ 'ਚ ਕੁੱਲ ਸਰਗਰਮ ਕੇਸਾਂ ਦੀ ਗਿਣਤੀ 1901 ਹੋ ਚੁੱਕੀ ਹੈ। ਪੰਜਾਬ ਵਿੱਚ ਬੁੱਧਵਾਰ ਨੂੰ 3 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਸੀ। -PTCNews


Top News view more...

Latest News view more...