Sat, Apr 27, 2024
Whatsapp

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ , 380 ਮੌਤਾਂ

Written by  Shanker Badra -- June 29th 2020 12:58 PM
ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ , 380 ਮੌਤਾਂ

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ , 380 ਮੌਤਾਂ

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ , 380 ਮੌਤਾਂ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 19,459 ਨਵੇਂ ਕੇਸ ਸਾਹਮਣੇ ਆਏ ਹਨ ਅਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਭਰ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,48,318 ਹੋ ਗਈ ਹੈ, ਕੋਰੋਨਾ ਵਾਇਰਸ ਕਾਰਨ ਹੁਣ ਤਕ ਕੁੱਲ 16,475 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਮਰੀਜ਼ਾਂ 'ਚੋਂ 3,21,723 ਮਰੀਜ਼ ਠੀਕ ਹੋ ਕੇ ਹਸਪਤਾਲਾਂ ਤੋਂ ਡਿਸਚਾਰਜ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਵਾਇਰਸ ਦੇ ਫਿਲਹਾਲ 2,10,120 ਐਕਟਿਵ ਕੇਸ ਹਨ। [caption id="attachment_414685" align="aligncenter" width="300"]Coronavirus: 19,459 new cases, 380 deaths in 24 hours ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ 20 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ , 380 ਮੌਤਾਂ[/caption] ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 5493 ਮਾਮਲੇ ਦਰਜ ਕੀਤੇ ਗਏ ਹਨ ਅਤੇ 156 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 1,64,626 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7429 ਹੋ ਗਈ ਹੈ। ਸੂਬੇ ਵਿਚ 86,575 ਲੋਕ ਰੋਗ ਮੁਕਤ ਹੋਏ ਹਨ। ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਦਿੱਲੀ 'ਚ ਪਿਛਲੇ 24 ਘੰਟਿਆਂ ਵਿਚ 2889 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦਾ ਅੰਕੜਾ 83,077 ਤੱਕ ਪਹੁੰਚ ਗਿਆ ਹੈ। ਇੱਥੇ ਮ੍ਰਿਤਕਾਂ ਦੀ ਗਿਣਤੀ 2623 ਹੋ ਗਈ ਹੈ। ਰਾਜਧਾਨੀ ਵਿਚ 52,607 ਮਰੀਜ਼ ਰੋਗ ਮੁਕਤ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। -PTCNews


Top News view more...

Latest News view more...