Mon, May 6, 2024
Whatsapp

Coronavirus :ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਤੀਜੀ ਮੌਤ, ਜਾਣੋਂ ਕਿਸ ਸੂਬੇ 'ਚ ਸ਼ਖ਼ਸ ਨੇ ਤੋੜਿਆ ਦਮ

Written by  Shanker Badra -- March 17th 2020 11:35 AM
Coronavirus :ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਤੀਜੀ ਮੌਤ, ਜਾਣੋਂ ਕਿਸ ਸੂਬੇ 'ਚ ਸ਼ਖ਼ਸ ਨੇ ਤੋੜਿਆ ਦਮ

Coronavirus :ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਤੀਜੀ ਮੌਤ, ਜਾਣੋਂ ਕਿਸ ਸੂਬੇ 'ਚ ਸ਼ਖ਼ਸ ਨੇ ਤੋੜਿਆ ਦਮ

Coronavirus :ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਤੀਜੀ ਮੌਤ, ਜਾਣੋਂ ਕਿਸ ਸੂਬੇ 'ਚ ਸ਼ਖ਼ਸ ਨੇ ਤੋੜਿਆ ਦਮ:ਮੁੰਬਈ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਰਕੇ ਲੋਕਾਂ ਦੇ ਅੰਦਰ ਡਰ ਦਾ ਮਾਹੌਲ ਹੈ। ਮੁੰਬਈ ਦੇ ਕਸਤੂਰਬਾ ਹਸਪਤਾਲ 'ਚ ਪੀੜਤ64 ਸਾਲ ਦੇ ਮਰੀਜ਼ ਦੀ ਕੋਰੋਨਾ ਵਾਇਰਸ (COVID-19) ਨਾਲ ਮੌਤ ਹੋ ਗਈ ਹੈ। ਉਹ ਆਦਮੀ ਦੁਬਈ ਤੋਂ ਵਾਪਸ ਆਇਆ ਸੀ। ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਹਨ। ਇੱਥੇ ਹੁਣ ਤੱਕ 39 ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੀ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 125 ਤੱਕ ਪਹੁੰਚ ਗਈ ਹੈ। ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਇਸ ਤੋਂ ਪਹਿਲਾਂ ਇਕ ਵਿਅਕਤੀ ਦੀ ਮੌਤ ਕਰਨਾਟਕ ਤੇ ਦੂਸਰੇ ਦੀ ਦਿੱਲੀ 'ਚ ਹੋਈ ਸੀ। ਭਾਰਤ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫ਼ਗਾਨਿਸਤਾਨ, ਫਿਲਪੀਨ, ਮਲੇਸ਼ੀਆ ਦੇ ਯਾਤਰੀਆਂ ਦੀ 31 ਮਾਰਚ ਤੱਕ ਯਾਤਰਾ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਇਲਾਵਾ ਨੋਇਡਾ 'ਚ ਦੋ ਵਿਅਕਤੀ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਪਾਏ ਗਏ ਹਨ। ਇਨ੍ਹਾਂ ਵਿਚੋਂ ਇਕ ਵਿਅਕਤੀ ਸੈਕਟਰ 78 ਤੇ ਦੂਸਰਾ ਸੈਕਟਰ 100 ਦਾ ਹੈ। ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 182,723 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 7,174 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 125 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 2,158 ਹੋ ਗਈ ਹੈ। -PTCNews


Top News view more...

Latest News view more...