Sat, Apr 20, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1172 ਮੌਤਾਂ

Written by  Shanker Badra -- September 10th 2020 12:41 PM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1172 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1172 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1172 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 44.65 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 75 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 34.71 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_429777" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 95 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ , 1172 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 95,735 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,172 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 44,65,864 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 75,062 ਤੱਕ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 34,71,784 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,19,018 ਹੋ ਗਈ ਹੈ। -PTCNews


Top News view more...

Latest News view more...