Fri, Apr 19, 2024
Whatsapp

ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ

Written by  Shanker Badra -- January 24th 2020 01:26 PM
ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ

ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ

ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ:ਅੰਮ੍ਰਿਤਸਰ : ਛੂਤ ਵਾਲੀ ਬਿਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਹੈ। ਹਾਲ ਹੀ ਵਿੱਚ ਇਸ ਦੇ ਤੇਜ਼ੀ ਨਾਲ ਫੈਲਣ ਦੀ ਗੱਲ ਵੀ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਏਸ਼ੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵੀ ਦੁਨੀਆ ਭਰ ਵਿੱਚ ਵੱਧ ਰਹੇ ਹਨ। ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਹ ਵਾਇਰਸ ਭਾਰਤ ਤੱਕ ਨਾ ਪਹੁੰਚੇ, ਇਸ ਦੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਹੈ। [caption id="attachment_382914" align="aligncenter" width="300"]Coronavirus Alert issued Sri Guru Ram Dass Jee International Airport, Amritsar ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ[/caption] ਇਸ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਏਅਰਪੋਰਟ 'ਤੇ ਬਾਹਰ ਤੋਂ ਆਉਣ ਵਾਲੇ ਮੁਸਾਫਰਾਂ ਖਾਸ ਕਰ ਚੀਨ ਦੀ ਫਲਾਈਟ ਤੋਂ ਆਉਣ ਵਾਲਿਆਂ 'ਤੇ ਖਾਸ ਨਜ਼ਰ ਜਾ ਰਹੀ ਹੈ। ਇਸ ਵਾਇਰਸ ਨਾਲ ਸਬੰਧਤ ਸ਼ੱਕੀ ਮਰੀਜ਼ਾਂ ਬਾਰੇ ਤੁਰੰਤ ਸਿਹਤ ਵਿਭਾਗ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। [caption id="attachment_382911" align="aligncenter" width="300"]Coronavirus Alert issued Sri Guru Ram Dass Jee International Airport, Amritsar ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ[/caption] ਏਅਰਪੋਰਟ ਅਥਾਰਿਟੀ ਅਤੇ ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਵੱਡੇ ਫੈਸਲੇ ਲਏ ਗਏ ਹਨ। ਦੁਨੀਆ ਭਰ ਤੋਂ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਦੀ ਜਾਂਚ ਲਈ ਖਾਸ ਮਸ਼ੀਨਾਂ ਲਾਈਆਂ ਜਾਣਗੀਆਂ ਅਤੇ ਖਤਰਨਾਕ ਬਿਮਾਰੀ ਤੋਂ ਜਾਗਰੂਕ ਕਰਨ ਲਈ ਸੂਚਨਾ ਬੋਰਡ ਲਗਾਏ ਗਏ। ਇਸ ਦੇ ਇਲਾਵਾ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ। [caption id="attachment_382912" align="aligncenter" width="300"]Coronavirus Alert issued Sri Guru Ram Dass Jee International Airport, Amritsar ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ[/caption] ਦੱਸ ਦੇਈਏ ਕਿ ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬਿਮਾਰੀ ਦੇ ਮਾਮਲਿਆਂ ਚ ਤੇਜ਼ੀ ਨਾਲ ਇਜਾਫਾ ਹੋ ਰਿਹਾ ਹੈ ਤੇ ਹੁਣ ਤੱਕ ਦੇ ਚੀਨ ਚ ਪੀੜਤ ਲੋਕਾਂ ਦੇ 830 ਮਾਮਲੇ ਸਾਹਮਣੇ ਆ ਚੁੱਕੇ ਹਨ। [caption id="attachment_382913" align="aligncenter" width="300"]Coronavirus Alert issued Sri Guru Ram Dass Jee International Airport, Amritsar ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ[/caption] ਕੋਰੋਨਾ ਵਾਇਰਸ ਕੀ ਹੈ ? ਕੋਰੋਨਾ ਵਾਇਰਸ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਵੀ ਫੈਲ ਰਹੀਆਂ ਹਨ।  ਜੇ ਤੁਸੀਂ ਕੋਰੋਨਾ ਵਾਇਰਸ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਡਬਲਯੂਐਚਓ ਨੇ ਇਸ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਸਮੁੰਦਰੀ ਭੋਜਨ ਨਾਲ ਜੋੜਿਆ ਹੈ। ਲੋਕ ਕੋਰੋਨਾ ਵਾਇਰਸ ਤੋਂ ਬਿਮਾਰ ਹੋ ਰਹੇ ਹਨ ਕਿਉਂਕਿ ਵਾਇਰਸਾਂ ਦਾ ਸਮੂਹ ਹੈ ,ਜਿਸਦਾ ਸਿੱਧਾ ਅਸਰ ਸਰੀਰ ਤੇ ਹੋ ਸਕਦਾ ਹੈ। ਇਹ ਵਾਇਰਸ ਉੱਠ , ਬਿੱਲੀਆਂ ,ਚਮਗਿੱਦੜ ਸਮੇਤ ਬਹੁਤ ਸਾਰੇ ਜਾਨਵਰਾਂ ਵਿੱਚ ਵੀ ਫੈਲ ਰਿਹਾ ਹੈ। -PTCNews


  • Tags

Top News view more...

Latest News view more...