Coronavirus Cases: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 7774 ਨਵੇਂ ਕੇਸ ਆਏ ਸਾਹਮਣੇ, 306 ਦੀ ਮੌਤ
Coronavirus Cases: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 774 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 306 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 33 ਮਾਮਲੇ ਸਾਹਮਣੇ ਆ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 92 ਹਜ਼ਾਰ 281 ਹੋ ਗਈ ਹੈ।
ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 75 ਹਜ਼ਾਰ 434 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 8464 ਰਿਕਵਰੀ ਹੋਈ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 41 ਲੱਖ 22 ਹਜ਼ਾਰ 795 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਦੇਸ਼ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦੇ ਐਕਟਿਵ ਕੇਸ 92,281 ਹਨ, ਜੋ 560 ਦਿਨਾਂ ਵਿੱਚ ਸਭ ਤੋਂ ਘੱਟ ਹਨ। ਇਸ ਦੇ ਨਾਲ ਹੀ ਰਿਕਵਰੀ ਦਰ ਵਰਤਮਾਨ ਵਿੱਚ 98.36% ਹੈ।
ਮਹਾਰਾਸ਼ਟਰ ਦੇ ਠਾਣੇ ਜ਼ਿਲੇ 'ਚ ਕੋਵਿਡ-19 ਦੇ 86 ਨਵੇਂ ਮਾਮਲਿਆਂ ਦੇ ਆਉਣ ਨਾਲ ਸੰਕ੍ਰਮਿਤਾਂ ਦੀ ਗਿਣਤੀ ਵਧ ਕੇ 5,70,460 ਹੋ ਗਈ ਹੈ। ਇਨਫੈਕਸ਼ਨ ਕਾਰਨ ਕਿਸੇ ਦੀ ਮੌਤ ਨਹੀਂ ਹੋਈ ਹੈ, ਜਿਸ ਕਾਰਨ ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11,593 ਰਹਿ ਗਈ ਹੈ।
-PTC News