Sat, Apr 20, 2024
Whatsapp

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

Written by  Shanker Badra -- July 30th 2020 11:56 AM
ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 15 ਲੱਖ 83 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 35 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_421391" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 52,123 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 775 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 15,83,792 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 34,968 ਤੱਕ ਪਹੁੰਚ ਗਿਆ ਹੈ। [caption id="attachment_421390" align="aligncenter" width="300"] ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 10,20,582 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,28,242 ਹੋ ਗਈ ਹੈ। [caption id="attachment_421389" align="aligncenter" width="300"]Coronavirus India Cases Today ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ[/caption] ਦੱਸ ਦੇਈਏ ਕਿ ਕੋਰੋਨਾ ਦੀ ਰਫ਼ਤਾਰ ਵੱਧਣ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ। ਇਸ ਦੌਰਾਨ ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਕਿ29 ਜੁਲਾਈ 2020 ਤੱਕ 1,81,90,382 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਇਕੱਲੀ 29 ਜੁਲਾਈ ਨੂੰ ਹੀ 4,46,642 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। -PTCNews


Top News view more...

Latest News view more...