Wed, Apr 24, 2024
Whatsapp

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 27,892, ਹੁਣ ਤੱਕ 872ਲੋਕਾਂ ਦੀ ਮੌਤ

Written by  Shanker Badra -- April 27th 2020 12:34 PM
ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 27,892, ਹੁਣ ਤੱਕ 872ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 27,892, ਹੁਣ ਤੱਕ 872ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 27,892, ਹੁਣ ਤੱਕ 872ਲੋਕਾਂ ਦੀ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 28 ਹਜ਼ਾਰ ਦੇ ਕਰੀਬ ਪਹੁੰਚ ਗਏ ਹਨ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ ਲਗਪਗ 900 ਤੱਕ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ (COVID-19) ਨਾਲ ਪੀੜਤ ਲੋਕਾਂ ਦੀ ਗਿਣਤੀ 27,892ਹੋ ਗਈ ਹੈ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ 872 ਤੱਕ ਚਲਾ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਆਏ ਕੁੱਲ 27,892 ਮਾਮਲਿਆਂ 'ਚੋਂ 20,835 ਮਰੀਜ਼ਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ। ਉੱਥੇ ਹੀ 6185 ਮਰੀਜ਼ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ 'ਚ 1396 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ 48 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ।ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਨਜ਼ਰ ਆਉਂਦਾ ਹੈ। ਇੱਥੇ ਕੋਰੋਨਾ ਦੇ ਹੁਣ ਤੱਕ ਕੁੱਲ 8068 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮੌਤਾਂ ਦਾ ਅੰਕੜਾ 342 ਤੱਕ ਪਹੁੰਚ ਗਿਆ ਹੈ। ਹਾਲਾਂਕਿ ਇੱਥੇ 1076 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਤੋਂ ਬਾਅਦ ਕੋਰੋਨਾ ਨਾਲ ਦੂਸਰਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਗੁਜਰਾਤ ਹੈ। ਇਸ ਤੋਂ ਬਾਅਦ ਦਿੱਲੀ ਕੋਰੋਨਾ ਪ੍ਰਭਾਵਿਤ ਸੂਬਿਆਂ 'ਚ ਤੀਸਰੇ ਨੰਬਰ 'ਤੇ ਹੈ, ਇੱਥੇ ਹੁਣ ਤੱਕ ਕੁੱਲ 2918 ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਮੌਤਾਂ ਦਾ ਅੰਕੜਾ 54 ਹੈ, ਉੱਥੇ ਹੀ 877 ਮਰੀਜ਼ ਹਸਪਤਾਲ ਤੋਂ ਡਿਸਚਾਰਜ ਹੋ ਚੁੱਕੇ ਹਨ। -PTCNews


Top News view more...

Latest News view more...