Mon, Sep 7, 2026
Whatsapp

Coronavirus Cases: ਕੋਰੋਨਾ ਦਾ ਵੱਡਾ ਬਲਾਸਟ, ਇੱਕੋ ਦਿਨ 56.5 ਫੀਸਦੀ ਉਛਾਲ, 325 ਲੋਕਾਂ ਦੀ ਮੌਤ

Reported by:  PTC News Desk  Edited by:  Riya Bawa -- January 06th 2022 01:13 PM -- Updated: January 06th 2022 01:19 PM
Coronavirus Cases: ਕੋਰੋਨਾ ਦਾ ਵੱਡਾ ਬਲਾਸਟ, ਇੱਕੋ ਦਿਨ 56.5 ਫੀਸਦੀ ਉਛਾਲ, 325 ਲੋਕਾਂ ਦੀ ਮੌਤ

Coronavirus Cases: ਕੋਰੋਨਾ ਦਾ ਵੱਡਾ ਬਲਾਸਟ, ਇੱਕੋ ਦਿਨ 56.5 ਫੀਸਦੀ ਉਛਾਲ, 325 ਲੋਕਾਂ ਦੀ ਮੌਤ

Coronavirus Cases Updates: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਨਾਲ ਹੁਣ ਓਮੀਕਰੋਨ ਦਾ ਖਤਰਾ ਲਗਾਤਾਰ ਵੱਧ ਰਿਹਾ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 90 ਹਜ਼ਾਰ 928 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ 85 ਹਜ਼ਾਰ 401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 876 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 19 ਹਜ਼ਾਰ 206 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 43 ਲੱਖ 411 ਹਜ਼ਾਰ 9 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 148 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੱਲ੍ਹ 91 ਲੱਖ 25 ਹਜ਼ਾਰ 99 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 148 ਕਰੋੜ 67 ਲੱਖ 80 ਹਜ਼ਾਰ 227 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਝਾਰਖੰਡ ਵਿੱਚ ਕੋਵਿਡ-19 ਦੇ 3,553 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 1,316 ਸੰਕਰਮਿਤ ਰਾਜਧਾਨੀ ਰਾਂਚੀ ਦੇ ਹਨ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਕਿਸੇ ਮਰੀਜ਼ ਦੀ ਮੌਤ ਦਰਜ ਨਹੀਂ ਕੀਤੀ ਗਈ।
ਦੇਸ਼ ਵਿੱਚ ਓਮੀਕਰੋਨ ਵੇਰੀਐਂਟ ਦੇ ਕੁੱਲ ਕੇਸਾਂ ਵਿੱਚੋਂ, ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 797 ਮਾਮਲੇ ਸਾਹਮਣੇ ਆਏ, ਇਸ ਤੋਂ ਬਾਅਦ ਦਿੱਲੀ ਵਿੱਚ 465, ਰਾਜਸਥਾਨ ਵਿੱਚ 236, ਕੇਰਲਾ ਵਿੱਚ 234, ਕਰਨਾਟਕ ਵਿੱਚ 226, ਗੁਜਰਾਤ ਵਿੱਚ 204 ਅਤੇ ਤਾਮਿਲਨਾਡੂ ਵਿੱਚ 121 ਕੇਸ ਦਰਜ ਕੀਤੇ ਗਏ।   -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK