Sat, Apr 20, 2024
Whatsapp

Coronavirus: ਚੰਡੀਗੜ੍ਹ 'ਚ ਵੀ ਸਿਨੇਮਾ ਹਾਲ, ਸ਼ੌਪਿੰਗ ਮਾਲ, ਨਾਈਟ ਕਲੱਬ,ਰੈਸਟੋਰੈਂਟ ਤੇ ਜਿੰਮ ਹੋਣਗੇ ਬੰਦ

Written by  Shanker Badra -- March 16th 2020 05:15 PM
Coronavirus: ਚੰਡੀਗੜ੍ਹ 'ਚ ਵੀ ਸਿਨੇਮਾ ਹਾਲ, ਸ਼ੌਪਿੰਗ ਮਾਲ, ਨਾਈਟ ਕਲੱਬ,ਰੈਸਟੋਰੈਂਟ ਤੇ ਜਿੰਮ ਹੋਣਗੇ ਬੰਦ

Coronavirus: ਚੰਡੀਗੜ੍ਹ 'ਚ ਵੀ ਸਿਨੇਮਾ ਹਾਲ, ਸ਼ੌਪਿੰਗ ਮਾਲ, ਨਾਈਟ ਕਲੱਬ,ਰੈਸਟੋਰੈਂਟ ਤੇ ਜਿੰਮ ਹੋਣਗੇ ਬੰਦ

Coronavirus: ਚੰਡੀਗੜ੍ਹ 'ਚ ਵੀ ਸਿਨੇਮਾ ਹਾਲ, ਸ਼ੌਪਿੰਗ ਮਾਲ, ਨਾਈਟ ਕਲੱਬ,ਰੈਸਟੋਰੈਂਟ ਤੇ ਜਿੰਮ ਹੋਣਗੇ ਬੰਦ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਰਾਤ 12 ਵਜੇ ਤੋਂ ਬਾਅਦ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ,ਨਾਈਟ ਕਲੱਬਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ਰੂਰੀ ਕਦਮ ਚੁੱਕਦਿਆਂ 31 ਮਾਰਚ 2020 ਤੱਕ ਸ਼ਹਿਰ ਦੇ ਸਾਰੇ ਸਿਨੇਮਾ ਹਾਲ, ਸ਼ੌਪਿੰਗ ਮਾਲ,ਰੈਸਟੋਰੈਂਟ,ਨਾਈਟ ਕਲੱਬ, ਜਿੰਮ, ਡਿਸਕੋ ਆਦਿ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 100 ਲੋਕਾਂ ਤੋਂ ਵੱਧ ਦੇ ਇਕੱਠ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੋਚਿੰਗ ਸੈਂਟਰਾਂ ਨੂੰ ਵੀ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਮੁਤਾਬਿਕ ਸ਼ਾਪਿੰਗ ਮਾਲ 'ਚ ਰਾਸ਼ਨ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ 31 ਮਾਰਚ ਤੱਕਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 169,610 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 110 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 1,809 ਹੋ ਗਈ ਹੈ। -PTCNews


Top News view more...

Latest News view more...