Advertisment

ਜਲੰਧਰ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ, 17 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

author-image
Shanker Badra
Updated On
New Update
ਜਲੰਧਰ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ, 17 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
Advertisment
ਜਲੰਧਰ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ, 17 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ। publive-image ਜਲੰਧਰ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ, 17 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ 'ਚ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਉਥੇ ਹੀ 17 ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਵੀ ਪਾਜ਼ੀਟਿਵ ਪਾਈਆਂ ਗਈਆਂ ਹਨ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ 24 ਘੰਟਿਆਂ 'ਚ 6 ਮੌਤਾਂ ਹੋ ਚੁੱਕੀਆਂ ਹਨ ਤੇ ਲੋਕਾਂ 'ਚ ਡਰ ਦਾ ਮਾਹੌਲ ਹੈ। publive-image ਸਿਹਤ ਮਹਿਕਮੇ ਅਨੁਸਾਰ ਮਰਨ ਵਾਲਿਆਂ ਦੀ ਪਛਾਣ ਸੁਰੇਸ਼ ਸਾਹਨੀ (67) ,ਮਨੀਸ਼ (36) ਗਰੋਵਰ ਕਾਲੋਨੀ, ਊਸ਼ਾ ਸ਼ਰਮਾ (66) ਦੁਰਗਾ ਕਾਲੋਨੀ ਦੇ ਰੂਪ 'ਚ ਹੋਈ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ 'ਚ ਇਲਾਜ ਅਧੀਨ ਤਿੰਨ ਮਰੀਜ਼ਾਂ ਨੇ ਦਮ ਤੋੜ ਦਿੱਤਾ ਸੀ। publive-image ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਸੰਖਿਆ ਗਿਣਤੀ 2344 ਅਤੇ ਮਰਨ ਵਾਲਿਆਂ ਦੀ ਗਿਣਤੀ 59 ਤੱਕ ਪਹੁੰਚ ਗਈ ਹੈ। ਸਿਹਤ ਮਹਿਕਮੇ ਦੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ 703 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 10 ਹੋਰਾਂ ਨੂੰ ਛੁੱਟੀ ਮਿਲ ਗਈ ਸੀ। -PTCNews-
coronavirus jalandhar-news
Advertisment

Stay updated with the latest news headlines.

Follow us:
Advertisment