Thu, Apr 25, 2024
Whatsapp

ਕੋਰੋਨਾ ਵਾਇਰਸ ਦਾ ਖੌਫ: ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਚੁੱਕਿਆ ਇਹ ਕਦਮ

Written by  Shanker Badra -- March 12th 2020 11:10 AM -- Updated: March 12th 2020 11:13 AM
ਕੋਰੋਨਾ ਵਾਇਰਸ ਦਾ ਖੌਫ: ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਚੁੱਕਿਆ ਇਹ ਕਦਮ

ਕੋਰੋਨਾ ਵਾਇਰਸ ਦਾ ਖੌਫ: ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਚੁੱਕਿਆ ਇਹ ਕਦਮ

ਕੋਰੋਨਾ ਵਾਇਰਸ ਦਾ ਖੌਫ: ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਚੁੱਕਿਆ ਇਹ ਕਦਮ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਰਹੇ ਲੋਕਾਂ ਦੀ ਵੱਧ ਰਹੀ ਸੰਖਿਆ ਦੇ ਵਿਚਕਾਰ ਭਾਰਤ ਨੇ ਦੇਸ਼ ਵਿੱਚ ਆਉਣ ਵਾਲੇ ਵਿਦੇਸ਼ੀ ਲੋਕਾਂ ਦੀ ਐਂਟਰੀ ਉੱਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਨੇ 15 ਅਪ੍ਰੈਲ ਤੱਕ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਾਰੇ ਵੀਜ਼ਾ ਰੱਦ ਕਰ ਦਿੱਤੇ ਗਏ ਹਨ। ਇਸ ਫੈਸਲੇ ਦਾ ਅਮਲ 13 ਮਾਰਚ ਤੋਂ ਸ਼ੁਰੂ ਹੋਵੇਗਾ। ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਸੰਯੁਕਤ ਰਾਸ਼ਟਰ ,ਅੰਤਰਰਾਸ਼ਟਰੀ ਸੰਗਠਨ , ਰੋਜ਼ਗਾਰ ਅਤੇ ਯੋਜਨਾ ਵੀਜ਼ਾ ਤੋ ਇਲਾਵਾ ਬਾਕੀ ਸਾਰੇ ਵੀਜ਼ੇ 15 ਅਪ੍ਰੈਲ ਤੱਕ ਰੱਦ ਕਰ ਦਿਤੇ ਗਏ ਹਨ।ਸਿਰਫ ਕੂਟਨੀਤਕ, ਅਧਿਕਾਰੀ, ਸੰਯੁਕਤ ਰਾਸ਼ਟਰ ਜਾਂ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਹੀ ਆ ਸਕਣਗੇ।ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 126,369 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰ ਤੱਕ ਚੀਨ 'ਚ 11 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਚੀਨ 'ਚ ਕੋਰੋਨਾ ਵਾਇਰਸ ਦੇ ਕੁਲ 80,789 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 3169 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ 'ਚ ਅੱਜ 196 ਹੋਰ ਲੋਕਾਂ ਦੀ ਮੌਤ ਨਾਲ ਉੱਥੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 827 ਹੋ ਗਈ ਹੈ, ਜਦਕਿ ਇਰਾਨ 'ਚ 354, ਦੱਖਣ ਕੋਰੀਆ 'ਚ 66, ਫਰਾਂਸ 'ਚ 48, ਸਪੇਨ 'ਚ 55 ਅਤੇ ਅਮਰੀਕਾ 'ਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਹੈ ਅਤੇ ਸਿਹਤ ਮੰਤਰਾਲੇ ਮੁਤਾਬਿਕ ਦੇਸ਼ 'ਚ ਹੁਣ ਤੱਕ ਵਾਇਰਸ ਦੇ ਪਾਜੀਟਿਵ ਮਾਮਲਿਆਂ ਦੀ ਗਿਣਤੀ 62 ਤੱਕ ਪਹੁੰਚ ਚੁੱਕੀ ਹੈ। ਇਟਲੀ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 12,462 ਹੋ ਗਈ ਹੈ। ਮ੍ਰਿਤਕਾਂ 'ਚ ਜ਼ਿਆਦਾਤਰ 80 ਤੋਂ 90 ਸਾਲ ਦੀ ਉਮਰ ਦੇ ਲੋਕ ਹਨ। ਕੋਰੋਨਾ ਵਾਇਰਸ ਨਾਲ ਇਟਲੀ ਦਾ ਉੱਤਰੀ ਲੋਂਬਾਰਡੀ ਸੂਬਾ ਸਭ ਪ੍ਰਭਾਵਿਤ ਹੋਇਆ ਹੈ। -PTCNews


Top News view more...

Latest News view more...