Wed, Apr 24, 2024
Whatsapp

ਪੰਜਾਬ ਦੇ 9 ਜ਼ਿਲ੍ਹੇ ਹੋਏ ਕੋਰੋਨਾ ਮੁਕਤ, ਫਾਜ਼ਿਲਕਾ, ਬਠਿੰਡਾ ਅਤੇ ਤਰਨਤਾਰਨ 'ਚ ਨਹੀਂ ਮਿਲਿਆ ਕੋਈ ਵੀ ਕੋਰੋਨਾ ਮਰੀਜ਼

Written by  Shanker Badra -- April 23rd 2020 12:15 PM
ਪੰਜਾਬ ਦੇ 9 ਜ਼ਿਲ੍ਹੇ ਹੋਏ ਕੋਰੋਨਾ ਮੁਕਤ, ਫਾਜ਼ਿਲਕਾ, ਬਠਿੰਡਾ ਅਤੇ ਤਰਨਤਾਰਨ 'ਚ ਨਹੀਂ ਮਿਲਿਆ ਕੋਈ ਵੀ ਕੋਰੋਨਾ ਮਰੀਜ਼

ਪੰਜਾਬ ਦੇ 9 ਜ਼ਿਲ੍ਹੇ ਹੋਏ ਕੋਰੋਨਾ ਮੁਕਤ, ਫਾਜ਼ਿਲਕਾ, ਬਠਿੰਡਾ ਅਤੇ ਤਰਨਤਾਰਨ 'ਚ ਨਹੀਂ ਮਿਲਿਆ ਕੋਈ ਵੀ ਕੋਰੋਨਾ ਮਰੀਜ਼

ਪੰਜਾਬ ਦੇ 9 ਜ਼ਿਲ੍ਹੇ ਹੋਏ ਕੋਰੋਨਾ ਮੁਕਤ, ਫਾਜ਼ਿਲਕਾ, ਬਠਿੰਡਾ ਅਤੇ ਤਰਨਤਾਰਨ 'ਚ ਨਹੀਂ ਮਿਲਿਆ ਕੋਈ ਵੀ ਕੋਰੋਨਾ ਮਰੀਜ਼:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਜਿੱਥੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਓਥੇ ਹੀ ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਪੰਜਾਬ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ 9 ਜ਼ਿਲ੍ਹੇ ਕੋਰੋਨਾ ਤੋਂ ਮੁਕਤ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਬਰਨਾਲਾ ,ਨਵਾਂਸ਼ਹਿਰ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਰੋਪੜ ਅਤੇ ਮੋਗਾ ਵਿੱਚਲੇ ਸਾਰੇ ਕੋਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸ ਦੇ ਇਲਾਵਾ ਤਿੰਨ ਜ਼ਿਲ੍ਹਿਆਂ ਫਾਜ਼ਿਲਕਾ, ਬਠਿੰਡਾ ਅਤੇ ਤਰਨਤਾਰਨ ਵਿਚ ਕੋਈ ਵੀ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਦੱਸਣਯੋਗ ਹੈ ਕਿ ਇਸ ਮਹਾਂਮਾਰੀ ਤੋਂ ਸੂਬੇ ਵਿਚੋਂ ਕੁੱਲ 58 ਮਰੀਜ਼ ਬਿਲਕੁਲ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਜਾ ਚੁੱਕੇ ਹਨ। ਇਸ ਦੌਰਾਨ ਬਰਨਾਲਾ ,ਨਵਾਂਸ਼ਹਿਰ,ਗੁਰਦਾਸਪੁਰ ,ਫਤਿਹਗੜ੍ਹ ਸਾਹਿਬ ,ਰੋਪੜ ਅਤੇ ਮੋਗਾ ਜ਼ਿਲ੍ਹੇ ਵਿੱਚ ਸਾਰੇ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 278 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 62, ਜਲੰਧਰ – 54, ਪਟਿਆਲਾ – 49, ਪਠਾਨਕੋਟ – 24 , ਨਵਾਂਸ਼ਹਿਰ – 19 , ਲੁਧਿਆਣਾ – 16, ਅੰਮ੍ਰਿਤਸਰ – 13 , ਮਾਨਸਾ – 11, ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਕਪੂਰਥਲਾ – 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 16 ਮੌਤਾਂ ਹੋ ਚੁੱਕੀਆਂ ਹਨ ਅਤੇ 58 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...