Tue, Apr 30, 2024
Whatsapp

ਭਾਰਤ ‘ਚ ਕਰੋਨਾ ਵਾਇਰਸ ਦਾ ਕਹਿਰ, ਹੁਣ ਤੱਕ 30 ਮਰੀਜ਼ਾਂ ਦੀ ਹੋਈ ਪੁਸ਼ਟੀ

Written by  PTC NEWS -- March 05th 2020 04:29 PM -- Updated: March 05th 2020 04:37 PM
ਭਾਰਤ ‘ਚ ਕਰੋਨਾ ਵਾਇਰਸ ਦਾ ਕਹਿਰ, ਹੁਣ ਤੱਕ 30 ਮਰੀਜ਼ਾਂ ਦੀ ਹੋਈ ਪੁਸ਼ਟੀ

ਭਾਰਤ ‘ਚ ਕਰੋਨਾ ਵਾਇਰਸ ਦਾ ਕਹਿਰ, ਹੁਣ ਤੱਕ 30 ਮਰੀਜ਼ਾਂ ਦੀ ਹੋਈ ਪੁਸ਼ਟੀ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 30 ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਹੁਣ ਭਾਰਤ ‘ਚ ਵੀ ਦਸਤਕ ਦੇ ਦਿੱਤੀ ਹੈ। ਜਿਸ ਦੌਰਾਨ ਦੇਸ਼ ਭਰ ਦੇ ਲੋਕਾਂ ‘ਚ ਹਲਚਲ ਮੱਚ ਗਈ ਹੈ। ਚੀਨ ‘ਚ ਫੈਲਿਆ ਇਹ ਜਾਨਲੇਵਾ ਕੋਰੋਨਾ ਵਾਇਰਸ 70 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕਾ ਹੈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਦੁਨੀਆ ਭਰ ‘ਚ ਹੁਣ ਤੱਕ ਇਸ ਵਾਇਰਸ ਕਾਰਨ 3,115 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। -PTC News


Top News view more...

Latest News view more...