Advertisment

ਦੇਸ਼ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 10 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

author-image
Riya Bawa
Updated On
New Update
ਦੇਸ਼ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 10 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
Advertisment
Corona Cases report: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਫਿਰ ਤੋਂ ਕੋਰੋਨਾ ਦੇ ਮਾਮਲੇ 10 ਹਜ਼ਾਰ ਤੋਂ ਪਾਰ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 13,084 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵੀ ਕਮੀ ਆਈ ਹੈ। ਕੋਰੋਨਾ ਦੇ ਐਕਟਿਵ ਕੇਸ ਹੁਣ 94,047 'ਤੇ ਆ ਗਏ ਹਨ।
Advertisment
indiacorona2 ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ 10,649 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 36 ਲੋਕਾਂ ਦੀ ਮੌਤ ਹੋ ਗਈ ਸੀ। ਕੱਲ੍ਹ ਦੇ ਮੁਕਾਬਲੇ ਰੋਜ਼ਾਨਾ ਨਵੇਂ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ 76 ਦਾ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 10,725 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 36 ਲੋਕਾਂ ਦੀ ਮੌਤ ਹੋ ਗਈ ਹੈ। corona ਇਸ ਦੌਰਾਨ 13,084 ਲੋਕ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 94 ਹਜ਼ਾਰ 47 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 2395 ਦੀ ਕਮੀ ਆਈ ਹੈ। ਇਸ ਦੇ ਨਾਲ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 43 ਲੱਖ 78 ਹਜ਼ਾਰ 920 ਹੋ ਗਈ ਹੈ। ਜਦਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 37 ਲੱਖ 57 ਹਜ਼ਾਰ 385 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 27 ਹਜ਼ਾਰ 488 ਲੋਕਾਂ ਦੀ ਮੌਤ ਹੋ ਚੁੱਕੀ ਹੈ। publive-image -PTC News-
punjabi-news covid-19-in-india corona-cases-in-india corona-active-cases covid-cases-in-punjab
Advertisment

Stay updated with the latest news headlines.

Follow us:
Advertisment