Advertisment

ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਲੋਕਾਂ ਨੂੰ ਕੀਤੀ ਇਹ ਅਪੀਲ

author-image
Jashan A
Updated On
New Update
ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਲੋਕਾਂ ਨੂੰ ਕੀਤੀ ਇਹ ਅਪੀਲ
Advertisment
ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ 'ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ 'ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। publive-imageਸਰਕਾਰ ਵਲੋਂ ਲੋਕਾਂ ਨੂੰ ਵੱਡੇ ਇਕੱਠ ਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਜੇਕਰ ਕਿਸੇ ਨੂੰ ਖੰਘ, ਬੁਖਾਰ ਦੀ ਸ਼ਿਕਾਇਤ ਆਉਂਦੀ ਹੈ ਤਾਂ ਹੈਲਪਲਾਈਨ ਨੰਬਰ 104 'ਤੇ ਫੋਨ ਕਰਨ ਲਈ ਕਿਹਾ ਗਿਆ ਹੈ। ਵਿਆਹ-ਸਾਦੀਆਂ 'ਚ 50 ਲੋਕਾਂ ਦਾ ਇਕੱਠ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
Advertisment
publive-imageਹੋਰ ਪੜ੍ਹੋ: ਪੰਜਾਬੀ ਢੋਲ 'ਤੇ ਥਿਰਕੇ ਟੀਵੀ ਸਿਤਾਰਿਆਂ ਦੇ ਪੈਰ ਤੇ ਪਾਇਆ ਰੱਜ ਕੇ ਭੰਗੜਾ ,ਦੇਖੋ ਵੀਡੀਓ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਅਹਿਤਿਆਤ ਵਜੋਂ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। publive-imageਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। publive-imageਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੇ ਕੁੱਲ 169,610 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇ ਗੱਲ ਭਾਰਤ ਦੀ ਕੀਤੀ ਜਾਵੇ ਤਾਂ ਹੁਣ ਤੱਕ ‘ਚ 114 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTC News-
Advertisment

Stay updated with the latest news headlines.

Follow us:
Advertisment