Advertisment

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ

author-image
Shanker Badra
Updated On
New Update
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ
Advertisment
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 10 ਲੱਖ 38 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 26 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ ਸਾਢੇ 6 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 34,884 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 671 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 10,38,716 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 26,273 ਤੱਕ ਪਹੁੰਚ ਗਿਆ ਹੈ।
Advertisment
publive-image

Coronavirus India : 34,884 New Cases, 671 Deaths In 24 Hours ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 6,53,750 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3,58,692 ਸਰਗਰਮ ਮਾਮਲੇ ਹਨ। publive-image

Coronavirus India : 34,884 New Cases, 671 Deaths In 24 Hours ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਪਿਛਲੇ 24 ਘੰਟਿਆਂ ਵਿੱਚ 8,308 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿੱਚ ਪੀੜਤਾਂ ਦਾ ਕੁੱਲ ਅੰਕੜਾ 2,92,589 'ਤੇ ਪਹੁੰਚ ਗਿਆ ਹੈ, ਜਦਕਿ 258 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇੱਥੇ ਮ੍ਰਿਤਕਾਂ ਦੀ ਗਿਣਤੀ 11,452 ਹੋ ਗਈ ਹੈ। publive-image ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ , 671 ਮੌਤਾਂ ਜੇਕਰ ਇੱਥੇ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੀ ਟੈਸਟਿੰਗ ਵਿੱਚ ਵੀ ਵਾਧਾ ਹੋਇਆ ਹੈ। 17 ਜੁਲਾਈ ਨੂੰ ਦੇਸ਼ ਵਿੱਚ 3 ਲੱਖ 61 ਹਜ਼ਾਰ 024 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਮਾਮਲੇ ਵਿੱਚ ICMR ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 1 ਕਰੋੜ 34 ਲੱਖ 33 ਹਜ਼ਾਰ 742 ਟੈਸਟ ਕੀਤੇ ਜਾ ਚੁੱਕੇ ਹਨ। -PTCNews-
coronavirus-india coronavirus
Advertisment

Stay updated with the latest news headlines.

Follow us:
Advertisment