ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ:ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 56 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 90 ਹਜ਼ਾਰ ਹੋ ਗਈ ਹੈ।

ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਉੱਥੇ ਹੀ ਹੁਣ ਤੱਕ 45.87 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 83,347 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,085 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 56,46,011 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 90,020 ਤੱਕ ਪਹੁੰਚ ਗਿਆ ਹੈ।

ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ।

ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 45,87,614 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9,68,377 ਹੋ ਗਈ ਹੈ।
-PTCNews
educare